ਵੱਡੀ ਖ਼ਬਰ: ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ: 1.3 ਕਿਲੋ IED ਬਰਾਮਦ

Top Trending News ਪੰਜਾਬ
  • ਵੱਡੀ ਖ਼ਬਰ: ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ: 1.3 ਕਿਲੋ IED ਬਰਾਮਦ

ਜਲੰਧਰ, 25 ਜੁਲਾਈ 2026 (ਦੇਸ਼ ਕਲਿੱਕ ਬਿਊਰੋ): ਕਾਊਂਟਰ ਇੰਟੈਲੀਜੈਂਸ ਜਲੰਧਰ ਵੱਲੋਂ ਜਲੰਧਰ ਦਿਹਾਤੀ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਸਰਹੱਦ ਪਾਰ ਦੇ ਅੱਤਵਾਦੀ ਨੈੱਟਵਰਕਾਂ ਵਿਰੁੱਧ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ, ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੁਆਰਾ ਚਲਾਏ ਜਾ ਰਹੇ ਆਈ.ਐੱਸ.ਆਈ. ਸਮਰਥਿਤ ‘ਬੱਬਰ ਖ਼ਾਲਸਾ ਇੰਟਰਨੈਸ਼ਨਲ’ ਅੱਤਵਾਦੀ ਮੋਡਿਊਲ ਦਾ ਪਰਦਾਫਾਸ਼ ਕਰਕੇ ਜਲੰਧਰ ਤੋਂ ਇੱਕ ਮੁੱਖ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਆਪ੍ਰੇਸ਼ਨ ਦੌਰਾਨ 1.3 ਕਿੱਲੋ ਉੱਚ ਵਿਸਫੋਟਕ ਸਮੱਗਰੀ, ਲੋਹੇ ਦੇ ਛੱਰੇ ਅਤੇ ਬਾਲ ਬੇਅਰਿੰਗਾਂ ਨਾਲ ਲੈਸ ਇੱਕ ਆਈ.ਈ.ਡੀ. ਬਰਾਮਦ ਕੀਤਾ ਗਿਆ ਹੈ। ਇਹ ਬਰਾਮਦਗੀ ਜਨਤਕ ਅਮਨ-ਸ਼ਾਂਤੀ ਨੂੰ ਭੰਗ ਕਰਨ ਦੇ ਮਕਸਦ ਨਾਲ ਇੱਕ ਵੱਡੇ ਅੱਤਵਾਦੀ ਹਮਲੇ ਦੀ ਤਿਆਰੀ ਵੱਲ ਇਸ਼ਾਰਾ ਕਰਦੀ ਹੈ। ਤੁਰੰਤ ਅਤੇ ਸਮੇਂ ਸਿਰ ਕੀਤੀ ਗਈ ਇਸ ਕਾਰਵਾਈ ਨਾਲ ਇੱਕ ਵੱਡੇ ਅੱਤਵਾਦੀ ਖ਼ਤਰੇ ਨੂੰ ਸਫ਼ਲਤਾਪੂਰਵਕ ਟਾਲ ਦਿੱਤਾ ਗਿਆ ਹੈ ਅਤੇ ਕੀਮਤੀ ਜਾਨਾਂ ਬਚਾਈਆਂ ਗਈਆਂ ਹਨ।

ਇਸ ਸਬੰਧੀ ਥਾਣਾ ਪਤਾਰਾ, ਜਲੰਧਰ ਦਿਹਾਤੀ ਵਿਖੇ ਬੀ.ਐਨ.ਐੱਸ., ਵਿਸਫੋਟਕ ਪਦਾਰਥ ਐਕਟ ਅਤੇ ਅਸਲਾ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ। ਵਿਦੇਸ਼ੀ ਹੈਂਡਲਰ, ਸਥਾਨਕ ਸਹਾਇਤਾ ਨੈੱਟਵਰਕ, ਅਤੇ ਸਾਜ਼ਿਸ਼ ਵਿੱਚ ਸ਼ਾਮਲ ਸਾਰੇ ਅਗਲੇ ਅਤੇ ਪਿਛਲੇ ਸਬੰਧਾਂ ਸਮੇਤ ਪੂਰੇ ਅੱਤਵਾਦੀ ਨੈੱਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਪੰਜਾਬ ਪੁਲਿਸ ਅੱਤਵਾਦੀ ਨੈੱਟਵਰਕਾਂ ਨੂੰ ਖ਼ਤਮ ਕਰਨ, ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਅਤੇ ਪੂਰੇ ਪੰਜਾਬ ਵਿੱਚ ਅਮਨ-ਸ਼ਾਂਤੀ, ਸੁਰੱਖਿਆ ਤੇ ਜਨਤਕ ਭਲਾਈ ਯਕੀਨੀ ਬਣਾਉਣ ਲਈ ਦ੍ਰਿੜਤਾ ਨਾਲ ਵਚਨਬੱਧ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।