ਵੱਡੀ ਖ਼ਬਰ: ਮੋਹਾਲੀ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਫਾਇਰਿੰਗ! ਪੁਲਿਸ ‘ਤੇ ਗੋਲੀਆਂ ਚਲਾਉਣ ਵਾਲੇ 2 ਮੁਲਜ਼ਮ ਐਨਕਾਊਂਟਰ ‘ਚ ਜ਼ਖ਼ਮੀ

Top Trending News ਪੰਜਾਬ

 

ਵੱਡੀ ਖ਼ਬਰ: Mohali ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਫਾਇਰਿੰਗ! ਪੁਲਿਸ ‘ਤੇ ਗੋਲੀਆਂ ਚਲਾਉਣ ਵਾਲੇ 2 ਮੁਲਜ਼ਮ ਐਨਕਾਊਂਟਰ ‘ਚ ਜ਼ਖ਼ਮੀ

ਮੋਹਾਲੀ, 27 ਜੁਲਾਈ 2026: ਮੋਹਾਲੀ (Mohali) ਜ਼ਿਲ੍ਹੇ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ ਦੌਰਾਨ ਦੋ ਮੁਲਜ਼ਮਾਂ ਦੇ ਪੈਰਾਂ ਵਿੱਚ ਗੋਲੀਆਂ ਲੱਗੀਆਂ, ਜਦਕਿ ਇੱਕ ਹੋਰ ਮੁਲਜ਼ਮ ਨੂੰ ਪੁਲਿਸ ਨੇ ਕਾਬੂ ਕਰ ਲਿਆ। ਇਹ ਮੁਕਾਬਲਾ ਪਿੰਡ ਗੰਢਾਣਾ ਨੇੜੇ ਹੋਇਆ। ਇਸ ਦੌਰਾਨ ਦੋ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋਏ ਹਨ।

ਐੱਸਐੱਸਪੀ ਮੋਹਾਲੀ ਹਰਮਨਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਨੀਵਾਰ ਨੂੰ ਥਾਣਾ ਸੁਹਾਣਾ ਖੇਤਰ ਵਿੱਚ ਪੁਲਿਸ ਟੀਮ ਨਸ਼ਾ ਤਸਕਰਾਂ ਦਾ ਪਿੱਛਾ ਕਰ ਰਹੀ ਸੀ। ਪੁਲਿਸ ਨੇ ਦੋ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰ ਲਿਆ ਸੀ, ਪਰ ਇਸੇ ਦੌਰਾਨ ਇੱਕ ਗੱਡੀ ਵਿੱਚ ਆਏ ਹੋਰ ਹਮਲਾਵਰਾਂ ਨੇ ਪੁਲਿਸ ਪਾਰਟੀ ‘ਤੇ ਅਚਾਨਕ ਫਾਇਰਿੰਗ ਕਰ ਦਿੱਤੀ। ਇਸ ਹਮਲੇ ਵਿੱਚ ਦੋ ਪੁਲਿਸ ਕਰਮੀ ਜ਼ਖ਼ਮੀ ਹੋ ਗਏ ਅਤੇ ਹਮਲਾਵਰ ਪਹਿਲਾਂ ਕਾਬੂ ਕੀਤੇ ਦੋ ਮੁਲਜ਼ਮਾਂ ਨੂੰ ਵੀ ਛੁਡਾ ਕੇ ਆਪਣੇ ਨਾਲ ਫ਼ਰਾਰ ਹੋ ਗਏ।

ਘਟਨਾ ਤੋਂ ਬਾਅਦ ਐੱਸਪੀ (ਡੀ), ਐੱਸਪੀ (ਰੂਰਲ), ਡੀਐੱਸਪੀ (ਡੀ) ਅਤੇ ਡੀਐੱਸਪੀ ਸਿਟੀ-2 ਦੀ ਅਗਵਾਈ ਹੇਠ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ। ਤਿੰਨ ਦਿਨ ਤੱਕ ਲਗਾਤਾਰ ਛਾਪੇਮਾਰੀ ਅਤੇ ਤਕਨੀਕੀ ਜਾਣਕਾਰੀ ਦੇ ਆਧਾਰ ‘ਤੇ ਮੁਲਜ਼ਮਾਂ ਦੀ ਭਾਲ ਕੀਤੀ ਗਈ।

ਐੱਸਐੱਸਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਦੋ ਮੁਲਜ਼ਮ ਪਹਿਲਾਂ ਹੀ ਅਦਾਲਤ ਵਿੱਚ ਆਤਮ ਸਮਰਪਣ ਕਰ ਚੁੱਕੇ ਸਨ। ਬਾਕੀ ਤਿੰਨ ਮੁਲਜ਼ਮਾਂ ਗਗਨ, ਜਸਕਰਨ ਅਤੇ ਲਖਵਿੰਦਰ ਨਾਲ ਅੱਜ ਪੁਲਿਸ ਦਾ ਮੁਕਾਬਲਾ ਹੋਇਆ। ਮੁਠਭੇੜ ਦੌਰਾਨ ਜਸਕਰਨ ਅਤੇ ਲਖਵਿੰਦਰ ਦੇ ਪੈਰਾਂ ਵਿੱਚ ਗੋਲੀਆਂ ਲੱਗੀਆਂ, ਜਦਕਿ ਗਗਨ ਨੂੰ ਸੁਰੱਖਿਅਤ ਕਾਬੂ ਕਰ ਲਿਆ ਗਿਆ।

ਪੁਲਿਸ ਨੇ ਦੱਸਿਆ ਕਿ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਜ਼ਖ਼ਮੀ ਪੁਲਿਸ ਕਰਮੀਆਂ ਅਤੇ ਮੁਲਜ਼ਮਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਨਸ਼ਾ ਤਸਕਰੀ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਅਜਿਹੇ ਤੱਤਾਂ ਖ਼ਿਲਾਫ਼ ਮੁਹਿੰਮ ਅੱਗੇ ਵੀ ਸਖ਼ਤੀ ਨਾਲ ਜਾਰੀ ਰਹੇਗੀ।

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।