CBI ਵੱਲੋਂ NEET UG-2026 ਪੇਪਰ ਲੀਕ ਮਾਮਲੇ ‘ਚ 13 ਮੁਲਜ਼ਮਾਂ ਵਿਰੁੱਧ ਚਾਰਜਸ਼ੀਟ ਦਾਖ਼ਲ

Top Trending News ਸਿੱਖਿਆ \ ਤਕਨਾਲੋਜੀ ਦਿੱਲੀ ਰਾਸ਼ਟਰੀ

 

CBI ਵੱਲੋਂ NEET UG-2026 ਪੇਪਰ ਲੀਕ ਮਾਮਲੇ ‘ਚ 13 ਮੁਲਜ਼ਮਾਂ ਵਿਰੁੱਧ ਚਾਰਜਸ਼ੀਟ ਦਾਖ਼ਲ

ਨਵੀਂ ਦਿੱਲੀ, 29 ਜੁਲਾਈ 2026

ਦੇਸ਼ ਭਰ ਵਿੱਚ ਚਰਚਾ ਦਾ ਵਿਸ਼ਾ ਬਣੇ NEET UG 2026 ਦੇ ਪ੍ਰਸ਼ਨ ਪੱਤਰ ਲੀਕ ਮਾਮਲੇ ਵਿੱਚ ਕੇਂਦਰੀ ਜਾਂਚ ਬਿਊਰੋ ਨੇ ਆਪਣੀ ਕਾਰਵਾਈ ਨੂੰ ਤੇਜ਼ ਕਰਦਿਆਂ ਵਿਸ਼ੇਸ਼ ਅਦਾਲਤ ਵਿੱਚ 13 ਮੁਲਜ਼ਮਾਂ ਵਿਰੁੱਧ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਇਸ ਅਹਿਮ ਕਦਮ ਨਾਲ ਪ੍ਰੀਖਿਆ ਪ੍ਰਣਾਲੀ ਦੀ ਪਵਿੱਤਰਤਾ ਨੂੰ ਭੰਗ ਕਰਨ ਵਾਲੇ ਗਰੁੱਪਾਂ ਉੱਤੇ ਸ਼ਿਕੰਜਾ ਹੋਰ ਕੱਸਿਆ ਗਿਆ ਹੈ।

ਸੀ.ਬੀ.ਆਈ. ਵੱਲੋਂ ਦਾਖ਼ਲ ਕੀਤੀ ਗਈ ਚਾਰਜਸ਼ੀਟ ਵਿੱਚ ਵੱਖ-ਵੱਖ ਖੇਤਰਾਂ ਨਾਲ ਜੁੜੇ ਵਿਅਕਤੀਆਂ ਦੇ ਨਾਮ ਸਾਹਮਣੇ ਆਏ ਹਨ। ਇਨ੍ਹਾਂ ਵਿੱਚ ਮੁੱਖ ਤੌਰ ‘ਤੇ ਤਿੰਨ ਵਿਸ਼ਾ ਮਾਹਰ (Subject Experts), ਕੋਚਿੰਗ ਸੈਂਟਰਾਂ ਨਾਲ ਜੁੜੇ ਦੋ ਵਿਅਕਤੀ ਵਿਚੋਲੇ (Agents/Brokers), ਨਾਜਾਇਜ਼ ਲਾਭ ਹਾਸਲ ਕਰਨ ਵਾਲੇ ਕੁਝ ਉਮੀਦਵਾਰ ਸ਼ਾਮਲ ਹਨ।

ਜਾਂਚ ਏਜੰਸੀ ਅਨੁਸਾਰ, ਇਹ ਸਾਰੇ ਇਸ ਪੂਰੇ ਘਪਲੇ ਵਿੱਚ ਸਿੱਧੇ ਤੌਰ ‘ਤੇ ਸ਼ਾਮਲ ਸਨ ਅਤੇ ਇਨ੍ਹਾਂ ਨੇ ਯੋਜਨਾਬੱਧ ਤਰੀਕੇ ਨਾਲ ਪ੍ਰਸ਼ਨ ਪੱਤਰ ਲੀਕ ਕਰਨ ਦੀ ਸਾਜ਼ਿਸ਼ ਰਚੀ ਸੀ।

ਏਜੰਸੀ ਨੇ ਚਾਰਜਸ਼ੀਟ ਵਿੱਚ ਅਪਰਾਧਿਕ ਸਾਜ਼ਿਸ਼, ਧੋਖਾਧੜੀ, ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ ਨਵੇਂ ਪਬਲਿਕ ਐਗਜ਼ਾਮੀਨੇਸ਼ਨਜ਼ (ਪ੍ਰੀਵੈਂਸ਼ਨ ਆਫ਼ ਅਨਫੇਅਰ ਮੀਨਜ਼) ਐਕਟ 2024 ਦੀਆਂ ਸਖ਼ਤ ਧਾਰਾਵਾਂ ਲਾਈਆਂ ਹਨ।

ਮਾਮਲੇ ਨੂੰ ਅਦਾਲਤ ਵਿੱਚ ਮਜ਼ਬੂਤੀ ਨਾਲ ਸਾਬਤ ਕਰਨ ਲਈ ਸੀ.ਬੀ.ਆਈ. ਵੱਲੋਂ 360 ਗਵਾਹਾਂ ਦੇ ਬਿਆਨ, 422 ਅਹਿਮ ਦਸਤਾਵੇਜ਼ ਅਤੇ ਹੋਰ ਡਿਜੀਟਲ ਸਬੂਤ ਪੇਸ਼ ਕੀਤੇ ਗਏ ਹਨ।

ਸੀ.ਬੀ.ਆਈ. ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ, ਨਾਮਜ਼ਦ ਕੀਤੇ ਗਏ ਸਾਰੇ 13 ਮੁਲਜ਼ਮ ਇਸ ਸਮੇਂ ਨਿਆਂਇਕ ਹਿਰਾਸਤ ਵਿੱਚ ਹਨ। ਜਾਂਚ ਏਜੰਸੀ ਦਾ ਕਹਿਣਾ ਹੈ ਕਿ ਇਸ ਮਾਮਲੇ ਦੇ ਹੋਰਨਾਂ ਪਹਿਲੂਆਂ ਅਤੇ ਸੰਭਾਵੀ ਡੂੰਘੇ ਸਬੰਧਾਂ ਦੀ ਜਾਂਚ ਅਜੇ ਵੀ ਜਾਰੀ ਹੈ, ਤਾਂ ਜੋ ਇਸ ਘਪਲੇ ਦੇ ਪਿੱਛੇ ਬੈਠੇ ਹਰ ਮੁੱਖ ਸਾਜ਼ਿਸ਼ਕਰਤਾ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾ ਸਕੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।