ਪੰਜਾਬ ਕਾਂਗਰਸ 2027 ਦੀਆਂ ਤਿਆਰੀਆਂ ’ਚ ਜੁਟੀ: ‘ਆਪ’ ਅਤੇ ਭਾਜਪਾ ’ਤੇ ਵਰ੍ਹੇ ਭੂਪੇਸ਼ ਬਘੇਲ
ਪਟਿਆਲਾ, 2 ਅਗਸਤ 2026
ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ਪਟਿਆਲਾ ਵਿਖੇ ਕਾਂਗਰਸ ਦੀ ਜ਼ਿਲ੍ਹਾ ਇਕਾਈ (ਦਿਹਾਤੀ ਅਤੇ ਸ਼ਹਿਰੀ) ਵੱਲੋਂ ਕਰਵਾਏ ਗਏ ਵਿਸ਼ੇਸ਼ ਸਮਾਗਮ ਨੂੰ ਸੰਬੋਧਨ ਕੀਤਾ। ਇਹ ਸਮਾਗਮ ‘ਹਰ ਬੂਥ ਤੇ ਕਾਂਗਰਸ ਮਜ਼ਬੂਤ’ ਮਿਸ਼ਨ 2027 ਮੁਹਿੰਮ ਤਹਿਤ ਆਯੋਜਿਤ ਕੀਤਾ ਗਿਆ ਸੀ, ਜਿਸ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਇਸ ਮੌਕੇ ਬੋਲਦਿਆਂ ਭੂਪੇਸ਼ ਬਘੇਲ ਨੇ ਜ਼ੋਰ ਦੇ ਕੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਸਾਰੇ ਪਾਰਟੀ ਆਗੂ ਕੌਮੀ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਇਕਜੁਟ ਹੋ ਕੇ ਰਲ ਕੇ ਕੰਮ ਕਰਨਗੇ। ਉਨ੍ਹਾਂ ਆਗੂਆਂ ਨੂੰ ਆਪਸੀ ਮਤਭੇਦ ਭੁਲਾ ਕੇ ਮਿਸ਼ਨ 2027 ਦੀ ਕਾਮਯਾਬੀ ਲਈ ਜ਼ਮੀਨੀ ਪੱਧਰ ‘ਤੇ ਮਿਹਨਤ ਕਰਨ ਦਾ ਸੱਦਾ ਦਿੱਤਾ।
ਸੂਬੇ ਦੀ ਮੌਜੂਦਾ ਸਿਆਸੀ ਸਥਿਤੀ ‘ਤੇ ਤਿੱਖੇ ਹਮਲੇ ਕਰਦਿਆਂ ਉਨ੍ਹਾਂ ‘ਆਪ’ ਅਤੇ ਭਾਜਪਾ ਨੂੰ ਆੜੇ ਹੱਥੀਂ ਲਿਆ। ਬਘੇਲ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਭਾਰੀ ਕਰਜ਼ੇ ਹੇਠ ਲਿਆ ਕੇ ਬਰਬਾਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਭਾਜਪਾ ਉੱਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਪੰਜਾਬ ਉੱਤੇ ਕਬਜ਼ਾ ਕਰਕੇ ਆਪਣੀਆਂ ‘ਸੰਘੀ ਨੀਤੀਆਂ’ ਲਾਗੂ ਕਰਨ ਲਈ ਕਾਹਲੀ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ‘ਆਪ’ ਅਤੇ ਭਾਜਪਾ ਦੋਵੇਂ ਇੱਕੋ ਸਿੱਕੇ ਦੇ ਦੋ ਪਹਿਲੂ ਹਨ। ਇਹ ਦੋਵੇਂ ਪਾਰਟੀਆਂ ਸੂਬੇ ਦੇ ਭਲੇ ਲਈ ਨਹੀਂ, ਸਗੋਂ ਪੰਜਾਬ ਨੂੰ ਤਬਾਹ ਕਰਨ ‘ਤੇ ਕੰਮ ਕਰ ਰਹੀਆਂ ਹਨ। ਕਾਂਗਰਸ ਪਾਰਟੀ ਹੀ ਪੰਜਾਬ ਦੇ ਹਿੱਤਾਂ ਦੀ ਅਸਲ ਰਾਖੀ ਕਰ ਸਕਦੀ ਹੈ।



