ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

Top Trending News ਪੰਜਾਬ
  • ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਚਵਿੰਡਾ ਦੇਵੀ (ਅੰਮ੍ਰਿਤਸਰ), 2 ਅਗਸਤ (ਦੇਸ਼ ਕਲਿੱਕ ਬਿਊਰੋ) – ਚਵਿੰਡਾ ਦੇਵੀ ਵਿਖੇ ਇਕ ਹਾਦਸੇ ਵਿੱਚ ਕਰੰਟ ਲੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਚਵਿੰਡਾ ਦੇਵੀ ਇਲਾਕੇ ਵਿਚ ਪ੍ਰਾਈਵੇਟ ਤੌਰ ‘ਤੇ ਬਿਜਲੀ ਠੀਕ ਕਰਨ ਦਾ ਕੰਮ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਉਸ ਨੂੰ ਬਿਜਲੀ ਦਾ ਤੇਜ਼ ਕਰੰਟ ਲੱਗ ਗਿਆ, ਜਿਸ ਕਾਰਨ ਉਹ ਬਿਜਲੀ ਦੇ ਪੋਲ ਤੋਂ ਹੇਠਾਂ ਡਿੱਗ ਪਿਆ। ਹਾਦਸੇ ਵਿੱਚ ਗੰਭੀਰ ਸੱਟਾਂ ਲੱਗਣ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਧਰਮਿੰਦਰ ਸਿੰਘ (ਕਰੀਬ 38 ਸਾਲ) ਪੁੱਤਰ ਗੁਰਮੁੱਖ ਸਿੰਘ, ਵਾਸੀ ਫੱਤੂਭੀਲਾ ਵੱਜੋਂ ਹੋਈ ਹੈ। ਮ੍ਰਿਤਕ ਆਪਣੇ ਪਿੱਛੇ 13 ਸਾਲਾ ਧੀ ਜਸਨੂਰ ਕੌਰ ਸਮੇਤ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਿਆ ਹੈ।