ਪੰਜਾਬ ਵਿਧਾਨ ਸਭਾ ‘ਚ NEET ਅੰਦੋਲਨ ਮਾਮਲੇ ‘ਚ ਕੇਂਦਰ ਸਰਕਾਰ ਵਿਰੁੱਧ ਨਿੰਦਾ ਮਤਾ ਪਾਸ

Top Trending News ਪੰਜਾਬ
  • ਪੰਜਾਬ ਵਿਧਾਨ ਸਭਾ ‘ਚ NEET ਅੰਦੋਲਨ ਮਾਮਲੇ ‘ਚ ਕੇਂਦਰ ਸਰਕਾਰ ਵਿਰੁੱਧ ਨਿੰਦਾ ਮਤਾ ਪਾਸ

ਚੰਡੀਗੜ੍ਹ, 3 ਅਗਸਤ (ਦੇਸ਼ ਕਲਿੱਕ ਬਿਊਰੋ) : ਪੰਜਾਬ ਵਿਧਾਨ ਸਭਾ ਨੇ NEET ਪੇਪਰ ਲੀਕ ਵਿਰੁੱਧ ਪ੍ਰਦਰਸ਼ਨਾਂ ਦੌਰਾਨ ਵਿਦਿਆਰਥੀਆਂ ਵਿਰੁੱਧ ਹੋਏ ਕਥਿਤ ਅੱਤਿਆਚਾਰਾਂ ਸਬੰਧੀ ਨਿੰਦਾ ਮਤਾ ਪਾਸ ਕੀਤਾ ਗਿਆ। ਹੈ ਮਤਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਲਿਆਂਦਾ ਗਿਆ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ NEET ਪੇਪਰ ਲੀਕ ਨਾਲ ਸਬੰਧਤ ਪ੍ਰਦਰਸ਼ਨਾਂ ਦੌਰਾਨ ਦਿੱਲੀ, ਬਿਹਾਰ ਅਤੇ ਮੱਧ ਪ੍ਰਦੇਸ਼ ਵਿੱਚ ਇਨਸਾਫ਼ ਦੀ ਮੰਗ ਕਰ ਰਹੇ ਵਿਦਿਆਰਥੀਆਂ ‘ਤੇ ਲਾਠੀਚਾਰਜ ਕੀਤਾ ਗਿਆ। “ਮੈਂ ਕੇਂਦਰ ਦੀ ਭਾਜਪਾ ਸਰਕਾਰ ਦੇ ਇਸ ਰਵੱਈਏ ਵਿਰੁੱਧ ਨਿੰਦਾ ਮਤਾ ਪੇਸ਼ ਕਰਦਾ ਹਾਂ। ਪਿਛਲੇ ਦਹਾਕੇ ਵਿੱਚ 70 ਤੋਂ ਵੱਧ ਪੇਪਰ ਲੀਕ ਹੋਏ ਹਨ। ਅਸੀਂ ਸੋਨਮ ਵਾਂਗਚੁਕ ਦੀ ਮਨਮਾਨੀ ਹਿਰਾਸਤ ਦੀ ਵੀ ਨਿੰਦਾ ਕਰਦੇ ਹਾਂ।”

ਚੀਮਾ ਨੇ ਕਿਹਾ ਕਿ ਬਿਹਾਰ ਵਿੱਚ ਪ੍ਰਦਰਸ਼ਨਕਾਰੀਆਂ ਵਿਰੁੱਧ ਰਬੜ ਦੀਆਂ ਗੋਲੀਆਂ, ਅੱਥਰੂ ਗੈਸ ਦੇ ਗੋਲੇ ਅਤੇ ਹਮਲਿਆਂ ਦੀ ਵਰਤੋਂ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਭਾਰਤ ਸਰਕਾਰ ਪ੍ਰੀਖਿਆ ਪ੍ਰਣਾਲੀ ਵਿੱਚ ਵਿਆਪਕ ਸੁਧਾਰ ਕਰੇ। ਵਿਰੋਧ ਪ੍ਰਦਰਸ਼ਨਾਂ ਵਿੱਚ ਜ਼ਖਮੀ ਹੋਏ ਵਿਦਿਆਰਥੀਆਂ ਨੂੰ ਮੁਆਵਜ਼ਾ ਅਤੇ ਪੁਨਰਵਾਸ ਦਿੱਤਾ ਜਾਵੇ। ਦਿੱਲੀ ਵਿੱਚ 48 ਵਿਦਿਆਰਥੀਆਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਸੀ। ਇੱਕ 15 ਸਾਲ ਦੀ ਕੁੜੀ ਨੇ ਮੋਦੀ ਤੋਂ ਮੁਆਫੀ ਵੀ ਮੰਗੀ ਸੀ, ਪਰ ਉਸਦੀ ਮੁਆਫੀ ਨੂੰ ਨਜ਼ਰਅੰਦਾਜ਼ ਕਰ ਦਿੱਤਾ ਗਿਆ। ਉਸ ਵਿਰੁੱਧ ਵੀ ਕੇਸ ਦਰਜ ਕੀਤਾ ਗਿਆ ਸੀ। ਮੋਦੀ ਪਹਿਲਾਂ ਆਪਣੇ ਮਨ ਦੀ ਗੱਲ ਕਹਿੰਦੇ ਸਨ, ਪਰ ਹੁਣ ਉਹ ਰੀਲਾਂ ਵੀ ਬਣਾਉਣ ਲੱਗ ਪਏ ਹਨ।