- ਪੁਲਿਸ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਵੱਲੋਂ ਹਾਈਕੋਰਟ ਦੇ ਫੈਸਲੇ ਦਾ ਸੁਆਗਤ
ਚੰਡੀਗੜ੍ਹ, 3 ਅਗਸਤ (ਦੇਸ਼ ਕਲਿੱਕ ਬਿਊਰੋ) : ਪੰਜਾਬ ਪੁਲਿਸ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਦੀ ਪੰਜਾਬ ਇਕਾਈ ਨੇ ਪੰਜਾਬ ਦੇ ਮੁਲਾਜਮਾ ਤੇ ਪੈਨਸ਼ਨਰਜ ਦੀ ਡੀ.ਏ. ਸਬੰਧੀ ਮਾਨਯੋਗ ਪੰਜਾਬ ਤੇ ਹਰਿਆਣਾ ਕੋਰਟ ਵਿਚ ਲੰਮੇ ਸਮੇਂ ਤੋਂ ਚੱਲ ਰਹੀ ਕਾਨੂੰਨੀਆ ਪ੍ਰਕਿਰਿਆ ਤੇ ਅੱਜ ਮਾਨਯੋਗ ਚੀਫ ਜਸਟਿਸ ਅਧਾਰਿਤ ਡਵੀਜਨ ਬੈਂਚ ਮੁਲਾਜਮਾ ਦੇ ਹੱਕ ਵਿਚ ਫੈਸਲਾ ਸੁਣਾਇਆ। 15 ਦਿਨਾ ਦੇ ਵਿਚ ਵਿਚ ਭੁਗਤਾਨ ਕਰਨ ਦੇ ਇਤਿਹਾਸਕ ਫੈਸਲੇ ਦਾ ਤਹਿ ਦਿਲੋਂ ਸਵਾਗਤ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਮਹਿੰਦਰ ਸਿੰਘ ਇੰਸਪੈਕਟਰ ਰਿਟਾ. ਨੇ ਕਿਹਾ ਕਿ ਪੰਜਾਬ ਦੇ ਵਿੱਚ ਸੇਵਾ ਮੁਕਤ ਮੁਲਾਜਮ ਕਾਫੀ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਸਨ ਤੇ ਇਸ ਮੁੱਦੇ ਨੂੰ ਲੈ ਕੇ ਹਾਈਕੋਰਟ ਦੇ ਵਿਚ ਰਿੱਟ ਪਟੀਸਨਾਂ ਵੀ ਪਾਈਆ ਹੋਈਆ ਸਨ ਇਸ ਇਤਿਹਾਸਿਕ ਫੈਸਲੇ ਨਾਲ ਮੁਲਾਜਮਾ ਤੇ ਪੈਨਸ਼ਨਰ ਦੇ ਵਿਚ ਖੁਸ਼ੀ ਪਾਈ ਜਾ ਰਹੀ ਹੈ। ਸੁਬਾਈ ਆਗੂ ਮਹਿੰਦਰ ਸਿੰਘ ਨੇ ਸਰਕਾਰ ਤੋਂ ਬੇਨਤੀ ਕਰਦਿਆ ਕਿਹਾ ਕਿ ਸਰਕਾਰ ਮਾਨਯੋਗ ਹਾਈਕੋਰਟ ਤੋਂ ਜਾਰੀ ਹੋਏ ਨਿਰਦੇਸ਼ਾਂ ਦੀ ਪਾਲਣਾ ਕਰੇ ਤੇ ਇਸ ਫੈਸਲੇ ਦੇ ਬਰਖਿਲਾਫ ਮਾਨਯੋਗ ਸੁਪਰੀਮ ਕੋਰਟ ਵਿਚ ਜਾਣ ਤੋਂ ਗੁਰੇਜ ਕਰੇ ਕਿਉ ਕਿ ਸਰਕਾਰਾਂ ਨੂੰ ਬਣਾਉਣ ਵਿੱਚ ਮੁਲਾਜਮ ਵਰਗ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ।



