ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ-ਪਿੰਡ ਦਿਖਾਈ ਜਾ ਰਹੀ ਹੈ ਦਸਤਾਵੇਜੀ ਫਿਲਮ

Top Trending News ਪੰਜਾਬ
  • ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ-ਪਿੰਡ ਦਿਖਾਈ ਜਾ ਰਹੀ ਹੈ ਦਸਤਾਵੇਜੀ ਫਿਲਮ

ਜੈਤੋ, 06 ਅਗਸਤ (ਦੇਸ਼ ਕਲਿੱਕ ਬਿਊਰੋ): ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਮਰਪਿਤ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਸ਼ੇਸ਼ ਡਾਕੂਮੈਂਟਰੀ ਦਿਖਾਈ ਜਾ ਰਹੀ ਹੈ। ਇਸੇ ਲੜੀ ਤਹਿਤ ਬੀਤੀ ਸ਼ਾਮ ਹਲਕਾ ਜੈਤੋ ਦੇ ਪਿੰਡ ਉਕੰਦ ਵਾਲਾ ਵਿਖੇ 30 ਮਿੰਟ ਦੀ ਵਿਸ਼ੇਸ਼ ਦਸਤਾਵੇਜੀ ਫ਼ਿਲਮ ਦਿਖਾਈ ਗਈ। ਇਹ ਜਾਣਕਾਰੀ ਵਿਧਾਇਕ ਜੈਤੋ ਸ. ਅਮੋਲਕ ਸਿੰਘ ਨੇ ਸਾਂਝੀ ਕੀਤੀ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਤਹਿਤ ਜ਼ਿਲੇ ਵਿਚ ਰੋਜਾਨਾਂ ਪਿੰਡਾਂ ਵਿਚ ਇਹ ਡਾਕੂਮੈਂਟਰੀ ਦਿਖਾਈ ਜਾ ਰਹੀ ਹੈ। ਪਿੰਡ ਦੇ ਸਰਪੰਚਾ, ਪੰਚਾਇਤ ਨੁਮਾਇੰਦਿਆਂ, ਨੌਜਵਾਨਾਂ, ਮਹਿਲਾਵਾਂ, ਬਜ਼ੁਰਗਾਂ ਅਤੇ ਪਿੰਡ ਵਾਸੀਆਂ ਵਲੋਂ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਡਾਕੂਮੈਂਟਰੀ ਦੇਖੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਵਿਸ਼ੇਸ਼ ਮੁਹਿੰਮ ਦੀ ਸ਼ਲਾਘਾ ਕਰਦਿਆਂ ਪਿੰਡਾਂ ਦੇ ਵਸਨੀਕਾਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਪਹਿਲਕਦਮੀਆਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਮਹਾਨ ਗੁਰੂਆਂ ਦੇ ਜੀਵਨ, ਵਿਚਾਰਾਂ ਅਤੇ ਮਨੁੱਖੀ ਭਲਾਈ ਲਈ ਦਿੱਤੇ ਉਨ੍ਹਾਂ ਦੇ ਪ੍ਰੇਰਣਾਦਾਇਕ ਸੰਦੇਸ਼ਾਂ ਨੂੰ ਜਾਣਨ ਅਤੇ ਸਮਝਣ ਦਾ ਮੌਕਾ ਮਿਲ ਰਿਹਾ ਹੈ।

ਵਿਧਾਇਕ ਸ. ਅਮੋਲਕ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਤਾਰ ਜਾਰੀ ਰਹੇਗੀ, ਤਾਂ ਜੋ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਬਰਾਬਰੀ, ਮਨੁੱਖਤਾ ਤੇ ਸਰਬੱਤ ਦੇ ਭਲੇ ਦਾ ਸੰਦੇਸ਼ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਇਆ ਜਾ ਸਕੇ।