ਪੰਜਾਬ ਦੇ ਆਊਟਸੋਰਸ ਕਰਮਚਾਰੀਆਂ ਲਈ ਵੱਡੀ ਖਬਰ

Top Trending News ਪੰਜਾਬ
  • ਪੰਜਾਬ ਦੇ ਆਊਟਸੋਰਸ ਕਰਮਚਾਰੀਆਂ ਲਈ ਵੱਡੀ ਖਬਰ

ਚੰਡੀਗੜ੍ਹ, 9 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਵੱਲੋਂ ਆਊਟਸੋਰਸ ਕਰਮਚਾਰੀਆਂ ਨੂੰ ਇਨਸੋਰਸ ਕਰਨ ਲਈ ਵੱਡਾ ਕਦਮ ਚੁੱਕਿਆ ਗਿਆ ਹੈ। ਗਵਰਨਰ ਪੰਜਾਬ ਵੱਲੋਂ ਸਬੰਧਤ ਬਿੱਲ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਹੁਣ ਇਸ ਨੂੰ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ‘ਦ ਪੰਜਾਬ ਸਟੇਟ ਆਊਟਸੋਰਸ ਪਰਸੋਨਲ ਬਿੱਲ, 2026’ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਬਿੱਲ ਰਾਹੀਂ ਪੰਜਾਬ ਵਿੱਚ ਆਊਟਸੋਰਸ ਕਰਮਚਾਰੀਆਂ ਨੂੰ ਇਨਸੋਰਸ ਕਰਨ ਅਤੇ ਠੇਕੇਦਾਰੀ ਪ੍ਰਥਾ ਨੂੰ ਖਤਮ ਕਰਨ ਦਾ ਰਾਹ ਪੱਧਰਾ ਹੋ ਸਕਦਾ ਹੈ।

ਬਿੱਲ ਦਾ ਸਭ ਤੋਂ ਵੱਡਾ ਲਾਭ ਗਰੁੱਪ-C ਅਤੇ ਗਰੁੱਪ-D ਨਾਲ ਸਬੰਧਤ ਆਊਟਸੋਰਸ ਕਰਮਚਾਰੀਆਂ ਨੂੰ ਮਿਲਣ ਦੀ ਉਮੀਦ ਹੈ। ਜੇਕਰ ਬਿੱਲ ਪਾਸ ਹੁੰਦਾ ਹੈ ਤਾਂ ਹਜ਼ਾਰਾਂ ਕਰਮਚਾਰੀਆਂ ਦੇ ਰੁਜ਼ਗਾਰ ਅਤੇ ਸੇਵਾ ਸਬੰਧੀ ਹਾਲਾਤਾਂ ਵਿੱਚ ਵੱਡਾ ਬਦਲਾਅ ਆ ਸਕਦਾ ਹੈ।

ਬਿੱਲ ਦੇ ਮੁੱਖ ਬਿੰਦੂ:
ਗਵਰਨਰ ਪੰਜਾਬ ਵੱਲੋਂ ਬਿੱਲ ਨੂੰ ਮਨਜ਼ੂਰੀ
‘ਦ ਪੰਜਾਬ ਸਟੇਟ ਆਊਟਸੋਰਸ ਪਰਸੋਨਲ ਬਿੱਲ, 2026’ ਵਿਧਾਨ ਸਭਾ ਵਿੱਚ ਪੇਸ਼ ਹੋਵੇਗਾ
ਆਊਟਸੋਰਸ ਕਰਮਚਾਰੀਆਂ ਨੂੰ ਇਨਸੋਰਸ ਕਰਨ ਦੀ ਤਜਵੀਜ਼
ਪੰਜਾਬ ਵਿੱਚ ਠੇਕੇਦਾਰੀ ਪ੍ਰਥਾ ਖਤਮ ਕਰਨ ਵੱਲ ਕਦਮ
ਗਰੁੱਪ-C ਅਤੇ ਗਰੁੱਪ-D ਦੇ ਕਰਮਚਾਰੀਆਂ ਨੂੰ ਮੁੱਖ ਲਾਭ ਮਿਲਣ ਦੀ ਸੰਭਾਵਨਾ