ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ 15 ਅਗਸਤ ਨੂੰ ਪੰਜਾਬੀ ਵੱਡੀ ਗਿਣਤੀ ‘ਚ ਮੋਹਾਲੀ ਵਿਖੇ ਪਹੁੰਚਣ: ਬਰਾੜ

Top Trending News ਪੰਜਾਬ

 

ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ 15 ਅਗਸਤ ਨੂੰ ਪੰਜਾਬੀ ਵੱਡੀ ਗਿਣਤੀ ‘ਚ ਮੋਹਾਲੀ ਵਿਖੇ ਪਹੁੰਚਣ: ਬਰਾੜ

ਮਿਸਲ ਸਤਲੁਜ ਪਾਰਟੀ ਵੱਲੋਂ ਕੌਮੀ ਇਨਸਾਫ਼ ਮੋਰਚੇ ਦੇ ਇਕੱਠ ਨੂੰ ਪੂਰਨ ਸਮਰਥਨ ਦਾ ਐਲਾਨ

ਮੋਹਾਲੀ 11 ਅਗਸਤ, 2026

ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਕਿਹਾ ਹੈ ਕਿ ਮਿਸਲ ਸਤਲੁਜ ਪਾਰਟੀ ਵੱਲੋਂ ਕੌਮੀ ਇਨਸਾਫ਼ ਮੋਰਚੇ ਵੱਲੋਂ 15 ਅਗਸਤ, 2026 ਨੂੰ ਕੀਤੇ ਜਾ ਰਹੇ ਵਿਸ਼ਾਲ ਇਕੱਠ ਨੂੰ ਪੂਰਨ ਤੌਰ ’ਤੇ ਸਮਰਥਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੌਮੀ ਇਨਸਾਫ਼ ਮੋਰਚਾ ਲੰਬੇ ਸਮੇਂ ਤੋਂ ਆਪਣੇ ਹੱਕਾਂ ਅਤੇ ਇਨਸਾਫ਼ ਦੀਆਂ ਮੰਗਾਂ ਲਈ ਸੰਘਰਸ਼ ਕਰ ਰਿਹਾ ਹੈ ਅਤੇ ਇਸ ਦੇ ਸੱਦੇ ’ਤੇ ਹੋਣ ਵਾਲੇ ਇਕੱਠ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨਾ ਪੰਜਾਬੀਆਂ ਦੀ ਸਾਂਝੀ ਜ਼ਿੰਮੇਵਾਰੀ ਹੈ।

ਸਰਦਾਰ ਅਜੇਪਾਲ ਸਿੰਘ ਬਰਾੜ ਨੇ ਦੱਸਿਆ ਕਿ ਕੌਮੀ ਇਨਸਾਫ਼ ਮੋਰਚਾ ਮੋਹਾਲੀ ਵਿਖੇ ਵਾਈਪੀਐਸ ਚੌਂਕ ਨੇੜੇ ਸਥਿਤ ਗੁਰਦੁਆਰਾ ਅੰਬ ਸਾਹਿਬ ਵਿਖੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ 15 ਅਗਸਤ ਨੂੰ ਮੋਰਚੇ ਵੱਲੋਂ ਦਿੱਤੇ ਗਏ ਸੱਦੇ ਨੂੰ ਪੰਜਾਬ ਭਰ ਵਿੱਚ ਭਰਵਾਂ ਹੁੰਗਾਰਾ ਮਿਲਣਾ ਚਾਹੀਦਾ ਹੈ ਤਾਂ ਜੋ ਮੋਰਚੇ ਦੀਆਂ ਜਾਇਜ਼ ਮੰਗਾਂ ਨੂੰ ਹੋਰ ਮਜ਼ਬੂਤੀ ਨਾਲ ਉਠਾਇਆ ਜਾ ਸਕੇ।

ਉਨ੍ਹਾਂ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ 15 ਅਗਸਤ ਨੂੰ ਵੱਡੀ ਗਿਣਤੀ ਵਿੱਚ ਗੁਰਦੁਆਰਾ ਅੰਬ ਸਾਹਿਬ, ਮੋਹਾਲੀ ਵਿਖੇ ਪਹੁੰਚ ਕੇ ਕੌਮੀ ਇਨਸਾਫ਼ ਮੋਰਚੇ ਦੇ ਇਕੱਠ ਵਿੱਚ ਸ਼ਮੂਲੀਅਤ ਕਰਨ ਅਤੇ ਮੋਰਚੇ ਦੇ ਸੰਘਰਸ਼ ਨੂੰ ਆਪਣਾ ਸਮਰਥਨ ਦੇਣ।

ਸਰਦਾਰ ਬਰਾੜ ਨੇ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾ ਆਪਣੇ ਹੱਕਾਂ, ਇਨਸਾਫ਼ ਅਤੇ ਮਨੁੱਖੀ ਅਧਿਕਾਰਾਂ ਲਈ ਆਵਾਜ਼ ਬੁਲੰਦ ਕਰਨ ਵਾਲਿਆਂ ਦੇ ਨਾਲ ਖੜ੍ਹੀ ਰਹੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ 15 ਅਗਸਤ ਦਾ ਇਹ ਇਕੱਠ ਪੰਜਾਬੀਆਂ ਦੀ ਏਕਤਾ ਅਤੇ ਹੱਕਾਂ ਪ੍ਰਤੀ ਜਾਗਰੂਕਤਾ ਦਾ ਮਜ਼ਬੂਤ ਪ੍ਰਗਟਾਵਾ ਸਾਬਤ ਹੋਵੇਗਾ।