ਖੇਡਾਂ ਵਤਨ ਪੰਜਾਬ ਦੀਆਂ 2026-27: ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਜਾਰੀ
ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਖੇਡ ਅਫਸਰ, ਸੰਗਰੂਰ ਵੱਲੋਂ ਕਮੇਟੀ ਗਠਿਤ
ਦਫਤਰ ਜ਼ਿਲ੍ਹਾ ਖੇਡ ਅਫਸਰ, ਸੰਗਰੂਰ ਵਿਖੇ ਵੀ ਕਰਵਾਈ ਜਾ ਸਕਦੀ ਹੈ ਰਜਿਸਟ੍ਰੇਸ਼ਨ
ਸੰਗਰੂਰ, 11 ਅਗਸਤ
ਪੰਜਾਬ ਸਰਕਾਰ ਖੇਡ ਵਿਭਾਗ ਪੰਜਾਬ ਵੱਲੋਂ ਮਹੀਨਾ ਸਤੰਬਰ ਵਿੱਚ “ਖੇਡਾਂ ਵਤਨ ਪੰਜਾਬ ਦੀਆਂ 2026-27” ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰੀ ਲੈਵਲ ‘ਤੇ ਕਰਵਾਈਆਂ ਜਾ ਰਹੀਆਂ ਹਨ। ਖੇਡਾਂ ਵਤਨ ਪੰਜਾਬ ਦੀਆਂ 2026-27 ਦੀਆਂ ਤਿਆਰੀਆਂ ਨੂੰ ਜਾਰੀ ਰੱਖਦੇ ਹੋਏ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਮਿਤੀ: 01.08.2026 ਤੋਂ ਆਰੰਭ ਹੋ ਚੁੱਕੀ ਹੈ।
ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੇ ਉਦੇਸ਼ ਨਾਲ ਸ੍ਰ ਨਵਦੀਪ ਸਿੰਘ, ਜ਼ਿਲ੍ਹਾ ਖੇਡ ਅਫਸਰ, ਸੰਗਰੂਰ ਵੱਲੋਂ ਜ਼ਿਲਾ ਪੱਧਰ ‘ਤੇ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਸ੍ਰੀ ਜਗਰਾਜ ਸਿੰਘ ਕਲਰਕ-ਕਮ-ਡਾਟਾ ਐਂਟਰੀ ਆਪਰੇਟਰ ਬਤੌਰ ਨੋਡਲ ਅਫਸਰ, ਸ੍ਰੀ ਮਨਪ੍ਰੀਤ ਸਿੰਘ ਨਰਸਰੀ ਸੁਪਰਵਾਈਜ਼ਰ, ਸ੍ਰੀ ਅਮਨਦੀਪ ਸਿੰਘ ਫੁੱਟਬਾਲ ਕੋਚ, ਸ੍ਰੀ ਪ੍ਰਸ਼ਾਂਤ ਕੌਸ਼ਿਕ ਬੈਡਮਿੰਟਨ ਕੋਚ, ਮਿਸ ਪ੍ਰਿਯਾ ਕਬੱਡੀ ਕੋਚ, ਸ੍ਰੀ ਬਚਿੱਤਰ ਸਿੰਘ ਵਾਲੀਬਾਲ ਕੋਚ, ਸ੍ਰੀ ਹਰਪ੍ਰੀਤ ਸਿੰਘ ਕਿੱਕ ਬਾਕਸਿੰਗ ਕੋਚ, ਸ੍ਰੀਮਤੀ ਹਰਸ਼ਦੀਪ ਕੌਰ ਵੇਟਲਿਫਟਿੰਗ ਕੋਚ, ਸ੍ਰੀ ਹਰੀਸ਼ ਬਾਵਾ ਹਾਕੀ ਕੋਚ (ਸਪੋਰਟਸ ਨਰਸਰੀ), ਮਿਸ ਅਮਨਦੀਪ ਕੌਰ ਹਾਕੀ ਕੋਚ (ਸਪੋਰਟਸ ਨਰਸਰੀ) ਸ਼ਾਮਲ ਹਨ।
ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਜੇਕਰ ਕਿਸੇ ਖਿਡਾਰੀ ਨੂੰ ਆਨਲਾਈਨ ਰਜਿਸਟ੍ਰੇਸ਼ਨ ਜਾਂ ਕੋਈ ਤਕਨੀਕੀ ਕਾਰਨ ਕਰਕੇ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਵੇ ਤਾਂ ਉਹ ਗਠਿਤ ਕਮੇਟੀ ਨਾਲ ਦਫਤਰ ਜ਼ਿਲ੍ਹਾ ਖੇਡ ਅਫਸਰ, ਸੰਗਰੂਰ ਵਿਖੇ ਆ ਕੇ ਸੰਪਰਕ ਕਰ ਸਕਦੇ ਹਨ ਜਾਂ ਦਫਤਰ ਜ਼ਿਲ੍ਹਾ ਖੇਡ ਅਫਸਰ, ਸੰਗਰੂਰ ਵਿਖੇ ਆ ਕੇ ਵੀ ਰਜਿਸਟਰੇਸ਼ਨ ਕਰਵਾ ਸਕਦੇ ਹਨ।
ਗਠਿਤ ਕਮੇਟੀ ਵੱਲੋਂ ਨਿਯਮਾਂ ਅਨੁਸਾਰ ਮੁ਼ਸ਼ਕਲਾਂ ਦਾ ਤੁਰੰਤ ਨਿਪਟਾਰਾ ਕਰਕੇ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਅੰਤ ਵਿੱਚ ਜ਼ਿਲ੍ਹਾ ਖੇਡ ਅਫਸਰ ਸੰਗਰੂਰ ਵੱਲੋਂ ਖਿਡਾਰੀਆਂ, ਕੋਚਿਜ਼, ਖੇਡ ਸੰਸਥਾਵਾਂ, ਸਕੂਲਾਂ, ਕਾਲਜਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਿਰਧਾਰਿਤ ਸਮੇਂ ਸੀਮਾ ਦੇ ਅੰਦਰ ਆਪਣੀ ਰਜਿਸ਼ਟਰੇਸ਼ਨ ਕਰਵਾਉਣ।



