ਵੱਡੀ ਖਬਰ: ਝੀਲ ‘ਚ ਬੇੜੀ ਪਲਟਣ ਕਾਰਨ ਵੱਡਾ ਹਾਦਸਾ, 15 ਤੋਂ ਵੱਧ ਲੋਕਾਂ ਦੀ ਮੌਤ ਦਾ ਖ਼ਦਸ਼ਾ

Top Trending News ਕੌਮਾਂਤਰੀ

 

ਵੱਡੀ ਖਬਰ: ਝੀਲ ‘ਚ ਬੇੜੀ ਪਲਟਣ ਕਾਰਨ ਵੱਡਾ ਹਾਦਸਾ, 15 ਤੋਂ ਵੱਧ ਲੋਕਾਂ ਦੀ ਮੌਤ ਦਾ ਖ਼ਦਸ਼ਾ

ਜ਼ਿੰਬਾਬਵੇ, 12 ਅਗਸਤ 2026

ਜ਼ਿੰਬਾਬਵੇ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪ੍ਰਸਿੱਧ ਕਰੀਬਾ ਝੀਲ ਵਿੱਚ ਇੱਕ ਬੇੜੀ ਪਲਟਣ ਨਾਲ ਭਿਆਨਕ ਹਾਦਸਾ ਵਾਪਰ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਬੇੜੀ ਵਿੱਚ ਲਗਭਗ 95 ਯਾਤਰੀ ਸਵਾਰ ਸਨ। ਇਸ ਅਚਾਨਕ ਵਾਪਰੇ ਹਾਦਸੇ ਵਿੱਚ ਔਰਤਾਂ ਅਤੇ ਬੱਚਿਆਂ ਸਮੇਤ 15 ਤੋਂ ਵੱਧ ਵਿਅਕਤੀਆਂ ਦੀ ਮੌਤ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।

ਹਾਦਸੇ ਦੀ ਇਤਲਾਹ ਮਿਲਦਿਆਂ ਹੀ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ। ਬਚਾਅ ਟੀਮਾਂ ਵੱਲੋਂ ਹੁਣ ਤੱਕ ਕੁਝ ਮ੍ਰਿਤਕ ਦੇਹਾਂ ਨੂੰ ਝੀਲ ‘ਚੋਂ ਬਾਹਰ ਕੱਢ ਲਿਆ ਗਿਆ ਹੈ, ਜਦਕਿ 20 ਤੋਂ ਵੱਧ ਸ਼ਰਧਾਲੂ/ਯਾਤਰੀ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ। ਪਾਣੀ ਵਿੱਚ ਡੁੱਬੇ ਹੋਏ ਲਾਪਤਾ ਲੋਕਾਂ ਦੀ ਭਾਲ ਲਈ ਵੱਡੇ ਪੱਧਰ ‘ਤੇ ਖੋਜ ਮੁਹਿੰਮ ਚਲਾਈ ਜਾ ਰਹੀ ਹੈ।

ਦੂਜੇ ਪਾਸੇ ਸੋਸ਼ਲ ਮੀਡੀਆ ‘ਤੇ ਇਸ ਹਾਦਸੇ ਨਾਲ ਸਬੰਧਤ ਰੂਹ ਕੰਬਾਊ ਵੀਡੀਓਜ਼ ਵੀ ਵਾਇਰਲ ਹੋ ਰਹੀਆਂ ਹਨ। ਇਹਨਾਂ ਤਸਵੀਰਾਂ ਵਿੱਚ ਝੀਲ ਦੇ ਵਿਚਕਾਰ ਬੇੜੀ ਪੂਰੀ ਤਰ੍ਹਾਂ ਉਲਟੀ ਹੋਈ ਦਿਖਾਈ ਦੇ ਰਹੀ ਹੈ, ਜਦਕਿ ਪਾਣੀ ਦੀਆਂ ਲਹਿਰਾਂ ‘ਤੇ ਯਾਤਰੀਆਂ ਦਾ ਸਮਾਨ, ਔਰਤਾਂ ਅਤੇ ਬੱਚਿਆਂ ਦੀਆਂ ਮ੍ਰਿਤਕ ਦੇਹਾਂ ਤੈਰਦੀਆਂ ਨਜ਼ਰ ਆ ਰਹੀਆਂ ਹਨ।