ਪੰਜਾਬ ਸਕੂਲ ਸਿੱਖਿਆ ਬੋਰਡ ਰਿਟਾਇਰਡ ਅਫਸਰ ਵੈਲਫੇਅਰ ਐਸੋਸੀਏਸ਼ਨ ਨੇ ਕੀਤੀ ਮੀਟਿੰਗ
ਚੰਡੀਗੜ੍ਹ, 12 ਅਗਸਤ 2026- ਪੰਜਾਬ ਸਕੂਲ ਸਿੱਖਿਆ ਬੋਰਡ ਰਿਟਾਇਰਡ ਅਫਸਰ ਵੈਲਫੇਅਰ ਐਸੋਸੀਏਸ਼ਨ ਦੇ ਕਨਵੀਨਰ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਗੁਰਦੀਪ ਸਿੰਘ ਢਿੱਲੋ ਨੇ ਸਿੱਖਿਆ ਬੋਰਡ ਦੇ ਚੇਅਰਮੈਨ ਤੋਂ ਛੇਵਾਂ ਪੇ ਕਮਿਸ਼ਨ ਦੱਬਕਾਇਆ ਰਿਟਾਇਰਡ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਤੁਰੰਤ ਰਿਲੀਜ ਕਰਨ ਦੀ ਮੰਗ ਕੀਤੀ ਹੈ। ਅੱਜ ਇੱਥੇ ਐਸੋਸੀਏਸ਼ਨ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਰਦੇਵ ਸਿੰਘ ਢਿੱਲੋਂ ਨੇ ਕਿਹਾ ਕਿ ਪਿਛਲੇ ਸਾਲ ਅਪ੍ਰੈਲ ਤੋਂ ਪੰਜਾਬ ਸਰਕਾਰ ਦੇ ਰਿਟਾਇਰਡ ਕਰਮਚਾਰੀ ਅਤੇ ਅਧਿਕਾਰੀ ਛੇਵੇਂ ਪੇ ਕਮਿਸ਼ਨ ਦਾ ਬਕਾਇਆ ਪ੍ਰਾਪਤ ਕਰ ਰਹੇ ਹਨ, ਪ੍ਰੰਤੂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿੱਚ ਅਜੇ ਤੱਕ ਅਦਾਇਗੀ ਸ਼ੁਰੂ ਨਹੀਂ ਹੋਈ ਹੈ।
ਉਹਨਾਂ ਕਿਹਾ ਕਿ ਉਹਨਾਂ ਦੀ ਅਗਵਾਈ ਵਿੱਚ ਇੱਕ ਵਫਦ ਜਨਵਰੀ ਮਹੀਨੇ ਦੇ ਵਿੱਚ ਬੋਰਡ ਦੇ ਚੇਅਰਮੈਨ ਨੂੰ ਮਿਲਿਆ ਸੀ ਅਤੇ ਬਕਾਏ ਤੁਰੰਤ ਦੇਣ ਦੀ ਮੰਗ ਕੀਤੀ ਸੀ ਬੋਰਡ ਚੇਅਰਮੈਨ ਵੱਲੋਂ ਜਲਦੀ ਬਕਾਇਆ ਦੇਣ ਦਾ ਭਰੋਸਾ ਦਿੱਤਾ ਗਿਆ ਸੀ ਪਰ ਅੱਜ ਇਸ ਸਬੰਧ ਦੇ ਵਿੱਚ ਕੋਈ ਕਾਰਵਾਈ ਨਹੀਂ ਹੋਈ ਅੱਜ ਹੋਈ ਮੀਟਿੰਗ ਦੇ ਵਿੱਚ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਬੋਰਡ ਮੈਨੇਜਮੈਂਟ ਦੇ ਇਸ ਵਤੀਰੇ ਤੇ ਦੁੱਖ ਪ੍ਰਗਟ ਕਰਦਿਆਂ ਮੰਗ ਕੀਤੀ ਕਿ ਛੇਵੇਂ ਪੇ ਕਮਿਸ਼ਨ ਦਾ ਸਾਰਾ ਏਰੀਆ ਤੁਰੰਤ ਰਿਲੀਜ ਕੀਤਾ ਜਾਵੇ ਇਸ ਦੇ ਨਾਲ ਹੀ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਹ ਬੋਰਡ ਦਾ ਜਿੰਨਾ ਵੀ ਬਕਾਇਆ ਸਰਕਾਰ ਵੱਲ ਹੈ ਉਸ ਨੂੰ ਤੁਰੰਤ ਰਿਲੀਜ ਕਰੇ ਤਾਂ ਕਿ ਬੋਰਡ ਨੂੰ ਕੋਈ ਆਰਥਿਕ ਸੰਕਟ ਨਾ ਆਵੇ ਅੱਜ ਦੀ ਮੀਟਿੰਗ ਵਿੱਚ ਐਸੋਸੀਏਸ਼ਨ ਦੇ ਕਨਵੀਨਰ ਗੁਰਦੀਪ ਸਿੰਘ ਢਿੱਲੋ ਤੋਂ ਇਲਾਵਾ ਜਨਰਲ ਸਕੱਤਰ ਹਰਬੰਸ ਸਿੰਘ ਢੋਲੇਵਾਲ ਮੇਘ ਰਾਜ ਗੋਇਲ ਹਰਵਿੰਦਰ ਸਿੰਘ ਮਨਿੰਦਰ ਪਾਲ ਸਿੰਘ ਰਸ਼ ਭਿੰਦਰ ਸਿੰਘ ਗੁਰਦੇਵ ਸਿੰਘ ਅਤੇ ਨਿਰੰਜਨ ਲਾਲ ਮਾਹੀ ਵੀ ਹਾਜ਼ਰ ਸਨ।



