Punjab Breaking: ਤਾਲਾਬ ’ਚ ਡਿੱਗੀ ਕਾਰ; ਮੰਤਰੀ ਹਰਪਾਲ ਚੀਮਾ ਦੇ ਕਰੀਬੀ ਤਿੰਨ AAP ਆਗੂਆਂ ਦੀ ਮੌਤ

Top Trending News ਪੰਜਾਬ

 

Punjab Breaking: ਤਾਲਾਬ ’ਚ ਡਿੱਗੀ ਕਾਰ; ਮੰਤਰੀ ਹਰਪਾਲ ਚੀਮਾ ਦੇ ਕਰੀਬੀ ਤਿੰਨ AAP ਆਗੂਆਂ ਦੀ ਮੌਤ

ਰਾਏਕੋਟ, 13 ਅਗਸਤ 2026: ਰਾਏਕੋਟ ਨੇੜੇ ਵੀਰਵਾਰ ਤੜਕੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਕਾਰ ਦੇ ਤਾਲਾਬ ਵਿੱਚ ਡਿੱਗਣ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਆਮ ਆਦਮੀ ਪਾਰਟੀ ਨਾਲ ਜੁੜੇ ਬਲਕਾਰ ਸਿੰਘ, ਵਿਸ਼ਾਲ ਅਤੇ ਸੰਦੀਪ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਕਰੀਬੀ ਸਨ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜ ਵਿਅਕਤੀ ਇੱਕ ਕਾਰ ਰਾਹੀਂ ਨਕੋਦਰ ਤੋਂ ਦਿੜ੍ਹਬਾ ਵੱਲ ਜਾ ਰਹੇ ਸਨ। ਰਾਤ ਕਰੀਬ 1:15 ਵਜੇ ਜਗਰਾਉਂ ਤੋਂ ਲਗਪਗ 12 ਕਿਲੋਮੀਟਰ ਦੂਰ ਰਾਏਕੋਟ ਨੇੜੇ ਬਾਸੀਆਂ ਪਿੰਡ ਕੋਲ ਕਾਰ ਅਚਾਨਕ ਬੇਕਾਬੂ ਹੋ ਗਈ। ਇਸ ਤੋਂ ਬਾਅਦ ਕਾਰ ਸੜਕ ਕਿਨਾਰੇ ਸਥਿਤ ਤਾਲਾਬ ਵਿੱਚ ਜਾ ਡਿੱਗੀ। ਹਾਦਸਾ ਇੰਨਾ ਭਿਆਨਕ ਸੀ ਕਿ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਕਾਰ ਵਿੱਚ ਸਵਾਰ ਦੋ ਹੋਰ ਵਿਅਕਤੀ ਬਚਣ ਵਿੱਚ ਸਫਲ ਰਹੇ।

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲੀਸ ਅਤੇ ਬਚਾਅ ਟੀਮਾਂ ਮੌਕੇ ’ਤੇ ਪਹੁੰਚੀਆਂ। ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਤਾਲਾਬ ਵਿੱਚੋਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢ ਕੇ ਸਰਕਾਰੀ ਹਸਪਤਾਲ ਵਿਖੇ ਰਖਵਾਇਆ ਗਿਆ। ਥਾਣਾ ਸਦਰ ਰਾਏਕੋਟ ਦੇ ਐੱਸ.ਐੱਚ.ਓ. ਹੀਰਾ ਸਿੰਘ ਨੇ ਤਿੰਨ ਮੌਤਾਂ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਦੋ ਵਿਅਕਤੀਆਂ ਦਾ ਬਚਾਅ ਹੋ ਗਿਆ ਹੈ। ਪੁਲੀਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।