- 15 ਅਗਸਤ ਨੂੰ SAS ਨਗਰ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ: ਵੱਖ-ਵੱਖ ਖੇਤਰਾਂ ਦੀਆਂ ਸ਼ਖ਼ਸੀਅਤਾਂ ਹੋਣਗੀਆਂ ਸਨਮਾਨਿਤ, ਦੇਖੋ ਲਿਸਟ
ਮੋਹਾਲੀ, 14 ਅਗਸਤ (ਦੇਸ਼ ਕਲਿੱਕ ਬਿਊਰੋ): 15 ਅਗਸਤ 2026 ਨੂੰ ਸੁਤੰਤਰਤਾ ਦਿਵਸ ਮੌਕੇ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਐਸ.ਏ.ਐਸ. ਨਗਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਇਸ ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਨਮਾਨਿਤ ਕੀਤਾ ਜਾਵੇਗਾ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਨਮਾਨਿਤ ਹੋਣ ਵਾਲੀਆਂ ਸ਼ਖ਼ਸੀਅਤਾਂ ਨੂੰ 15 ਅਗਸਤ ਨੂੰ ਸਵੇਰੇ 8 ਵਜੇ ਸਮਾਗਮ ਸਥਾਨ ’ਤੇ ਪਹੁੰਚਣ ਦੀ ਹਦਾਇਤ ਕੀਤੀ ਗਈ ਹੈ। ਸਨਮਾਨਿਤ ਵਿਅਕਤੀਆਂ ਲਈ ਸਟੇਜ ਦੇ ਨਾਲ ਬਣੇ ਬਲਾਕ ਬੀ-2 ਵਿੱਚ ਬੈਠਣ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਆਪਣੀ ਸੀਟ ’ਤੇ ਦਰਜ ਨੰਬਰ ਅਨੁਸਾਰ ਬੈਠਣ ਲਈ ਕਿਹਾ ਗਿਆ ਹੈ।

ਸਮਾਗਮ ਸਥਾਨ ’ਤੇ ਦਾਖ਼ਲੇ ਸਮੇਂ ਦਫ਼ਤਰ ਵੱਲੋਂ ਜਾਰੀ ਐਂਟਰੀ ਪਾਸ, ਸ਼ਨਾਖਤੀ ਕਾਰਡ ਜਾਂ ਸੱਦਾ ਪੱਤਰ ਪੇਸ਼ ਕਰਨਾ ਲਾਜ਼ਮੀ ਹੋਵੇਗਾ। ਸਥਾਨ ’ਤੇ ਪਹੁੰਚਣ ਉਪਰੰਤ ਸਨਮਾਨਿਤ ਸ਼ਖ਼ਸੀਅਤਾਂ ਨੂੰ ਸੁਪਰਡੰਟ ਮਾਲ, ਦਫ਼ਤਰ ਡਿਪਟੀ ਕਮਿਸ਼ਨਰ, ਐਸ.ਏ.ਐਸ. ਨਗਰ ਨਾਲ ਸੰਪਰਕ ਕਰਕੇ ਆਪਣੀ ਹਾਜ਼ਰੀ ਦਰਜ ਕਰਵਾਉਣੀ ਹੋਵੇਗੀ।

ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਦਿੱਕਤ ਲਈ ਸ੍ਰੀ ਹਰਪ੍ਰੀਤ ਸਿੰਘ ਮਨਸ਼ਾਇਆ, ਡਿਪਟੀ ਡਾਇਰੈਕਟਰ, ਰੋਜ਼ਗਾਰ ਉਤਪਤੀ ਅਤੇ ਟ੍ਰੇਨਿੰਗ ਵਿਭਾਗ, ਐਸ.ਏ.ਐਸ. ਨਗਰ ਨਾਲ ਸੰਪਰਕ ਕਰਨ ਲਈ ਕਿਹਾ ਗਿਆ ਹੈ।





