ਕਿਸਾਨਾਂ ਨੂੰ ਦਿੱਲੀ ਜਾਣ ਦੀ ਦਿੱਤੀ ਜਾਵੇ ਇਜਾਜ਼ਤ! ਡੱਲੇਵਾਲ ਦੀ PM ਮੋਦੀ ਤੇ ਹਰਿਆਣਾ ਸਰਕਾਰ ਨੂੰ ਅਪੀਲ

Top Trending News ਹਰਿਆਣਾ ਚੰਡੀਗੜ੍ਹ ਦਿੱਲੀ ਪੰਜਾਬ ਰਾਸ਼ਟਰੀ

 

ਕਿਸਾਨਾਂ ਨੂੰ ਦਿੱਲੀ ਜਾਣ ਦੀ ਦਿੱਤੀ ਜਾਵੇ ਇਜਾਜ਼ਤ! ਡੱਲੇਵਾਲ ਦੀ PM ਮੋਦੀ ਤੇ ਹਰਿਆਣਾ ਸਰਕਾਰ ਨੂੰ ਅਪੀਲ

ਚੰਡੀਗੜ੍ਹ, 17 ਅਗਸਤ 2026

ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੇ ਮੁਖੀ ਜਗਜੀਤ ਸਿੰਘ ਡੱਲੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਭਾਰਤ-ਅਮਰੀਕਾ ਅੰਤਰਿਮ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਸ਼ਾਂਤਮਈ ਢੰਗ ਨਾਲ ਦਿੱਲੀ ਵੱਲ ਜਾਣ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨ ਸੀਮਤ ਗਿਣਤੀ ਵਿੱਚ ਪੈਦਲ ਮਾਰਚ ਕਰਨਾ ਚਾਹੁੰਦੇ ਹਨ।

ਖਨੌਰੀ ਚੈੱਕ ਪੁਆਇੰਟ ’ਤੇ ਹਰਿਆਣਾ ਪੁਲਿਸ ਵੱਲੋਂ ਕੀਤੀ ਗਈ ਭਾਰੀ ਬੈਰੀਕੇਡਿੰਗ ਕਾਰਨ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਿਆ ਗਿਆ ਹੈ। ਇਸ ਕਾਰਨ ਦਿੱਲੀ ਵੱਲ ਜਾ ਰਹੇ ਕਿਸਾਨਾਂ ਨੇ ਪੰਜਾਬ-ਹਰਿਆਣਾ ਸਰਹੱਦ ’ਤੇ ਸੜਕਾਂ ’ਤੇ ਹੀ ਰਾਤ ਗੁਜ਼ਾਰੀ।

ਡੱਲੇਵਾਲ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਹਜ਼ਾਰਾਂ ਕਿਸਾਨਾਂ ਨੂੰ ਇਕੱਠਾ ਕਰ ਸਕਦੀ ਹੈ, ਪਰ ਫਿਲਹਾਲ ਸੀਮਤ ਗਿਣਤੀ ਵਿੱਚ ਹੀ ਅੱਗੇ ਵਧਣ ਦੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਵਿੱਚ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਾਰੰਟੀ, ਖੇਤੀਬਾੜੀ ਕਰਜ਼ਿਆਂ ਦੀ ਮੁਆਫ਼ੀ ਅਤੇ ਸੁਆਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨਾ ਸ਼ਾਮਲ ਹੈ।

ਕਿਸਾਨ ਆਗੂ ਨੇ ਕਿਹਾ ਕਿ ਹਰਿਆਣਾ ਸਰਕਾਰ ਨਾਲ ਉਨ੍ਹਾਂ ਦਾ ਕੋਈ ਟਕਰਾਅ ਨਹੀਂ ਹੈ। ਉਨ੍ਹਾਂ ਸੁਪਰੀਮ ਕੋਰਟ ਅਤੇ ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਮਾਮਲੇ ਦਾ ਨੋਟਿਸ ਲੈ ਕੇ ਹੱਲ ਦਾ ਰਸਤਾ ਕੱਢਣ ਦੀ ਅਪੀਲ ਕੀਤੀ। ਨਾਲ ਹੀ PM ਮੋਦੀ ਨੂੰ ਕਿਸਾਨਾਂ ਦੀਆਂ ਮੁਸ਼ਕਲਾਂ ਸਮਝਣ ਦੀ ਅਪੀਲ ਕੀਤੀ।