ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਬਾਰੇ ਯੈਲੋ ਅਲਰਟ ਜਾਰੀ

Top Trending News ਚੰਡੀਗੜ੍ਹ ਪੰਜਾਬ

 

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਬਾਰੇ ਯੈਲੋ ਅਲਰਟ ਜਾਰੀ

ਚੰਡੀਗੜ੍ਹ, 18 ਅਗਸਤ 2026

ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਤੋਂ ਬਾਅਦ ਹੁਣ ਅਗਲੇ ਦੋ ਦਿਨਾਂ ਦੌਰਾਨ ਮੌਸਮ ਇੱਕ ਵਾਰ ਫਿਰ ਕਰਵਟ ਲੈਣ ਵਾਲਾ ਹੈ। ਮੌਸਮ ਵਿਭਾਗ ਵੱਲੋਂ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ, ਜਦਕਿ ਕਈ ਇਲਾਕਿਆਂ ਵਿੱਚ ਤੇਜ਼ ਮੀਂਹ ਪੈਣ ਦੀ ਸੰਭਾਵਨਾ ਹੈ।

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਸਮੇਤ ਕਈ ਸ਼ਹਿਰਾਂ ਵਿੱਚ ਮੰਗਲਵਾਰ ਤੜਕੇ ਕਿਣ-ਮਿਣ ਹੋਈ। ਇਸ ਤੋਂ ਬਾਅਦ ਜ਼ਿਆਦਾਤਰ ਇਲਾਕਿਆਂ ਵਿੱਚ ਮੌਸਮ ਸੁਹਾਵਣਾ ਬਣਿਆ ਰਿਹਾ ਅਤੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ।

ਮੌਸਮ ਵਿੱਚ ਆ ਰਹੇ ਇਸ ਬਦਲਾਅ ਨੂੰ ਕਿਸਾਨਾਂ ਲਈ ਵੀ ਰਾਹਤ ਵਾਲਾ ਮੰਨਿਆ ਜਾ ਰਿਹਾ ਹੈ। ਪੰਜਾਬ ਵਿੱਚ ਝੋਨੇ ਦੀ ਫ਼ਸਲ ਲਈ ਇਸ ਸਮੇਂ ਮੀਂਹ ਕਾਫ਼ੀ ਲਾਹੇਵੰਦ ਸਾਬਤ ਹੋ ਸਕਦਾ ਹੈ। ਇਸ ਤੋਂ ਇਲਾਵਾ ਫਲਾਂ ਅਤੇ ਸਬਜ਼ੀਆਂ ਦੀਆਂ ਫ਼ਸਲਾਂ ਨੂੰ ਵੀ ਮੀਂਹ ਤੋਂ ਫਾਇਦਾ ਮਿਲਣ ਦੀ ਉਮੀਦ ਹੈ।

ਕਿਸਾਨਾਂ ਵਿੱਚ ਮੀਂਹ ਦੀ ਸੰਭਾਵਨਾ ਨੂੰ ਲੈ ਕੇ ਖੁਸ਼ੀ ਦਾ ਮਾਹੌਲ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਮੀਂਹ ਦੌਰਾਨ ਸਾਵਧਾਨੀ ਵਰਤਣ ਅਤੇ ਜ਼ਰੂਰੀ ਹੋਣ ’ਤੇ ਹੀ ਘਰੋਂ ਬਾਹਰ ਨਿਕਲਣ ਦੀ ਸਲਾਹ ਦਿੱਤੀ ਹੈ।