ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸ਼ਰਧਾਂਜਲੀ ਭੇਟ

Top Trending News ਪੰਜਾਬ

  • ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸ਼ਰਧਾਂਜਲੀ ਭੇਟ
  • ਕਿਹਾ; ਆਪ ਸਰਕਾਰ ਪੰਜਾਬ ਦੀ ਸ਼ਾਂਤੀ, ਤਰੱਕੀ ਅਤੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ

ਲੌਂਗੋਵਾਲ/ ਸੁਨਾਮ, 20 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਵਿੱਤ, ਯੋਜਨਾ ਤੇ ਕਰ-ਅਤੇ-ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਰੈੱਡ ਕਰਾਸ ਵੱਲੋਂ ਲਾਏ ਖੂਨਦਾਨ ਕੈਂਪ ਵਿੱਚ ਸ਼ਮੂਲੀਅਤ ਕੀਤੀ ਅਤੇ ਸੰਤ ਲੌਂਗੋਵਾਲ ਦੀ ਲਾਸਾਨੀ ਕੁਰਬਾਨੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੀ ਧਰਮ ਪਤਨੀ ਸ੍ਰੀਮਤੀ ਸਬੀਨਾ ਅਰੋੜਾ ਵੀ ਹਾਜ਼ਰ ਸਨ।

ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ,”ਅੱਜ ਤੋਂ ਠੀਕ 41 ਸਾਲ ਪਹਿਲਾਂ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੀ ਅਮਨ-ਸ਼ਾਂਤੀ ਲਈ ਆਪਣੀ ਸ਼ਹਾਦਤ ਦਿੱਤੀ ਸੀ। ਉਨ੍ਹਾਂ ਦੀ ਇਹ ਲਾਸਾਨੀ ਕੁਰਬਾਨੀ ਅਜਾਈਂ ਨਹੀਂ ਜਾਵੇਗੀ। ਅੱਜ ਪੰਜਾਬ ਸਰਕਾਰ ਉਨ੍ਹਾਂ ਦੇ ਦਰਸਾਏ ਸ਼ਾਂਤੀ ਤੇ ਭਾਈਚਾਰਕ ਸਾਂਝ ਦੇ ਮਾਰਗ ‘ਤੇ ਚੱਲਦਿਆਂ ਉਨ੍ਹਾਂ ਦੇ ਬਲੀਦਾਨ ਨੂੰ ਪ੍ਰਣਾਮ ਕਰਦੀ ਹੈ।”

ਸੰਤ ਲੌਂਗੋਵਾਲ ਦੀ ਯਾਦ ਵਿੱਚ ਵਿਸ਼ੇਸ਼ ਖੂਨਦਾਨ ਕੈਂਪ ਲਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਖੂਨਦਾਨ ਕਰਕੇ ਸ਼ਰਧਾਂਜਲੀ ਦਿੱਤੀ। ਕੈਬਨਿਟ ਮੰਤਰੀ ਚੀਮਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ, ਜੋ ਉਦਯੋਗ ਮੰਤਰੀ ਵਜੋਂ ਬੰਗਲੌਰ ਵਿਖੇ ਵਿਸ਼ਵ ਪੱਧਰੀ ਕਾਨਫਰੰਸ ਵਿੱਚ ਸਰਕਾਰ ਦੀ ਨੁਮਾਇੰਦਗੀ ਕਰ ਰਹੇ ਹਨ, ਵੱਲੋਂ ਵੀ ਸ਼ਰਧਾ ਦੇ ਭਾਵ ਪ੍ਰਗਟਾਏ ਗਏ ਹਨ।

ਵਿੱਤ ਮੰਤਰੀ ਨੇ ਇਸ ਮੌਕੇ ਸਾਫ਼ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਕਿਸੇ ਵੀ ਪੱਤਰਕਾਰ ਜਾਂ ਮੀਡੀਆ ਹਾਊਸ ਦੀ ਆਵਾਜ਼ ਨੂੰ ਦਬਾਉਣ ਦੀ ਕੋਈ ਕੋਸ਼ਿਸ਼ ਨਹੀਂ ਕੀਤੀ ਗਈ। ਰਾਜ ਵਿੱਚ ਹਰ ਨਾਗਰਿਕ ਅਤੇ ਮੀਡੀਆ ਨੂੰ ਪੂਰੀ ਆਜ਼ਾਦੀ ਨਾਲ ਆਪਣੀ ਗੱਲ ਰੱਖਣ ਦਾ ਹੱਕ ਹੈ।

ਵੱਖ-ਵੱਖ ਜਥੇਬੰਦੀਆਂ ਦੇ ਧਰਨਿਆਂ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਚੋਣਾਂ ਜਾਂ ਆਮ ਦਿਨਾਂ ਵਿੱਚ ਆਪਣੀਆਂ ਮੰਗਾਂ ਰੱਖਣਾ ਜਥੇਬੰਦੀਆਂ ਦਾ ਹੱਕ ਹੈ। ਉਨ੍ਹਾਂ ਦੀ ਅਗਵਾਈ ਹੇਠ ਬਣੀ ਕੈਬਨਿਟ ਸਬ-ਕਮੇਟੀ ਲਗਾਤਾਰ ਸਾਰੀਆਂ ਜਥੇਬੰਦੀਆਂ ਨਾਲ ਬੈਠਕਾਂ ਕਰ ਰਹੀ ਹੈ ਅਤੇ ਬਹੁਤ ਸਾਰੀਆਂ ਜਾਇਜ਼ ਮੰਗਾਂ ਦਾ ਹੱਲ ਕੱਢਿਆ ਜਾ ਚੁੱਕਾ ਹੈ। ਇਹ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ।

ਡੀ.ਏ. ਦੇ ਬਕਾਏ ਸਬੰਧੀ ਜਵਾਬ ਦਿੰਦਿਆਂ ਸ੍ਰ ਚੀਮਾ ਨੇ ਦੱਸਿਆ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਪਿਛਲੀਆਂ ਸਰਕਾਰਾਂ ਦੌਰਾਨ ਲਗਭਗ 14 ਕਰੋੜ ਰੁਪਏ ਤੋਂ ਵੱਧ ਦਾ ਡੀ.ਏ. ਬਕਾਇਆ ਪੈਂਡਿੰਗ ਛੱਡਿਆ ਗਿਆ ਸੀ। ਆਪ ਸਰਕਾਰ ਨੇ ਹਾਈ ਕੋਰਟ ਵਿੱਚ ਇੱਕ ਯੋਜਨਾਬੱਧ ਪਲਾਨ ਪੇਸ਼ ਕਰਕੇ ਇਸ ਵਿੱਚੋਂ ਲਗਭਗ 5,000 ਤੋਂ 6,000 ਕਰੋੜ ਦਾ ਭੁਗਤਾਨ ਕਰ ਦਿੱਤਾ ਹੈ ਅਤੇ ਬਾਕੀ ਰਹਿੰਦਾ ਬਕਾਇਆ ਵੀ ਜਲਦ ਰਿਲੀਜ਼ ਕਰ ਦਿੱਤਾ ਜਾਵੇਗਾ।

ਉਹਨਾਂ ਕਿਹਾ ਕਿ ਆਪ ਸਰਕਾਰ ਪੰਜਾਬ ਦੀ ਸ਼ਾਂਤੀ, ਪ੍ਰਗਤੀ ਅਤੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

ਇਸ ਮੌਕੇ ਓ.ਐਸ.ਡੀ.* ਤਪਿੰਦਰ ਸਿੰਘ ਸੋਹੀ, ਰਸ਼ਪਾਲ ਕੌਰ ਪ੍ਰਧਾਨ ਨਗਰ ਕੌਂਸਲ, ਕੁਲਦੀਪ ਸਿੰਘ ਬੰਟੀ ਮਾਨ, ਕਰਮਜੀਤ ਕੌਰ, ਬੱਲਵਿੰਦਰ ਸਿੰਘ ਢਿੱਲੋਂ, ਅੰਮ੍ਰਿਤਪਾਲ ਸਿੰਘ ਸਿੱਧੂ, ਬਲਵੰਤ ਸਿੰਘ ਬੀਟਾ ਐਮ.ਸੀ., ਬਲਵਿੰਦਰ ਸਿੰਘ ਐਮ.ਸੀ., ਜਗਦੇਵ ਸਿੰਘ ਬੁੱਧ ਸਿੰਘ ਐਮ.ਸੀ., ਜਸਵਿੰਦਰ ਸਿੰਘ ਨੱਪੀ, ਪਰਮਜੀਤ ਕੌਰ, ਸਰਪੰਚ ਨਿਹਾਲ ਸਿੰਘ, ਸਰਪੰਚ ਭੀਮ ਬਾਵਾ, ਸਰਪੰਚ ਜਗਰਾਜ ਸਿੰਘ, ਵਿਕੀ ਵਸ਼ਿਸ਼ਟ, ਲਖਵੀਰ ਸਿੰਘ ਲੱਕੀ ਸਰਪੰਚ, ਸਰਪੰਚ ਜਗਸੀਰ ਸਿੰਘ, ਸੁਖਪਾਲ ਸਿੰਘ ਬਾਜਵਾ, ਡਾ. ਮੋਹਣ ਸਿੰਘ ਸਿੱਧੂ, ਗੁਰਜੰਟ ਖਾਨ, ਮੇਲਾ ਸਿੰਘ ਸੂਬੇਦਾਰ, ਹਰਵਿੰਦਰ ਸਿੰਘ ਬੰਟੀ ਵਿਰਕ, ਬਲਕਾਰ ਸਿੰਘ ਸਿੱਧੂ, ਨਰਿੰਦਰ ਕੁਮਾਰ ਸ਼ਰਮਾ, ਕਮਲਜੀਤ ਸਿੰਘ ਵਿੱਕੀ, ਸਤਨਾਮ ਸਿੰਘ,ਸਤਨਾਮ ਸਿੰਘ, ਪਾਲੀ ਐਮ ਸੀ ਸੁਖਚੈਨ ਸਿੰਘ ਅਮਨ ਸਿੰਘ, ਬਲਜੀਤ ਸਿੰਘ ਢਿੱਲੋਂ, ਜਗਸੀਰ ਸਿੰਘ ਸੀਰਾ, ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਕੇਸ਼ ਜੁਨੇਜਾ, ਸੀਨੀਅਰ ਆਗੂ ਲਾਭ ਸਿੰਘ ਨੀਲੋਵਾਲ, ਨਗਰ ਕੌਂਸਲ ਪ੍ਰਧਾਨ ਮਨਪ੍ਰੀਤ ਬਾਂਸਲ, ਕੈਬਨਿਟ ਮੰਤਰੀ ਅਮਨ ਅਰੋੜਾ ਦੇ ਮੀਡੀਆ ਕੋਆਰਡੀਨੇਟਰ ਯਸ਼ਪਾਲ ਮੰਗਲਾ, ਨਗਰ ਕੌਂਸਲਰ ਭਾਨੂੰ ਪ੍ਰਤਾਪ, ਨਿਰਮਲਾ ਸਿੰਗਲਾ ਤੇ ਭਾਰੀ ਗਿਣਤੀ ਵਿੱਚ ਇਲਾਕੇ ਦੇ ਸਰਪੰਚ ਪੰਚ, ਬਲਾਕ ਪ੍ਰਧਾਨ, ਐਮਸੀ ਤੇ ਹੋਰ ਆਗੂ ਹਾਜ਼ਰ ਸਨ।