Holiday News: ਚੰਡੀਗੜ੍ਹ ਦੇ ਕਈ ਸਕੂਲਾਂ ‘ਚ ਅੱਜ ਛੁੱਟੀ, ਆਨਲਾਈਨ ਪੜ੍ਹਾਈ ਦਾ ਫ਼ੈਸਲਾ

Top Trending News ਚੰਡੀਗੜ੍ਹ ਪੰਜਾਬ

 

Holiday News: ਚੰਡੀਗੜ੍ਹ ਦੇ ਕਈ ਸਕੂਲਾਂ ‘ਚ ਅੱਜ ਛੁੱਟੀ, ਆਨਲਾਈਨ ਪੜ੍ਹਾਈ ਦਾ ਫ਼ੈਸਲਾ

ਚੰਡੀਗੜ੍ਹ, 21 ਅਗਸਤ 2026:

ਪੰਜਾਬ ਬੰਦ ਦੇ ਸੱਦੇ ਨੂੰ ਦੇਖਦਿਆਂ ਚੰਡੀਗੜ੍ਹ ਦੇ ਕਈ ਨਿੱਜੀ ਸਕੂਲਾਂ ਨੇ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਅੱਜ ਸਕੂਲ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ। ਜ਼ਿਆਦਾਤਰ ਸਕੂਲਾਂ ਵੱਲੋਂ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ, ਇਸ ਲਈ ਆਨਲਾਈਨ ਜਮਾਤਾਂ ਲਗਾਈਆਂ ਜਾ ਰਹੀਆਂ ਹਨ। ਇਸ ਸਬੰਧੀ ਸਕੂਲ ਪ੍ਰਬੰਧਕਾਂ ਵੱਲੋਂ ਮਾਪਿਆਂ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਹੈ।

ਕਈ ਸਕੂਲਾਂ ਨੇ ਪੰਜਾਬ ਅਤੇ ਪੰਚਕੂਲਾ ਵਿੱਚ ਰਹਿੰਦੇ ਅਧਿਆਪਕਾਂ ਨੂੰ ਵੀ ਸਕੂਲ ਨਾ ਆਉਣ ਦੇ ਨਿਰਦੇਸ਼ ਦਿੱਤੇ ਹਨ। ਉਹ ਆਪਣੇ ਘਰਾਂ ਤੋਂ ਹੀ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਉਣਗੇ। ਭਵਨ ਵਿਦਿਆਲਿਆ ਵੱਲੋਂ ਵੀ ਮੁਹਾਲੀ ਅਤੇ ਪੰਚਕੂਲਾ ਵਿੱਚ ਰਹਿੰਦੇ ਅਧਿਆਪਕਾਂ ਨੂੰ ਘਰੋਂ ਹੀ ਆਨਲਾਈਨ ਜਮਾਤਾਂ ਲਗਾਉਣ ਲਈ ਕਿਹਾ ਗਿਆ ਹੈ।

ਜਾਣਕਾਰੀ ਅਨੁਸਾਰ ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਪੰਜਾਬ ਤੋਂ ਰੋਜ਼ਾਨਾ ਚੰਡੀਗੜ੍ਹ ਪੜ੍ਹਨ ਆਉਣ ਵਾਲੇ ਵਿਦਿਆਰਥੀਆਂ ਦੀ ਆਵਾਜਾਈ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਕੂਲਾਂ ਨੇ ਇਹ ਫ਼ੈਸਲਾ ਕੀਤਾ ਹੈ। ਇਸ ਨਾਲ ਵਿਦਿਆਰਥੀਆਂ ਦੀ ਸੁਰੱਖਿਆ ਦੇ ਨਾਲ ਪੜ੍ਹਾਈ ਦਾ ਸਿਲਸਿਲਾ ਵੀ ਜਾਰੀ ਰਹੇਗਾ।