ਵੱਡੀ ਖ਼ਬਰ: ਰਾਹੁਲ ਗਾਂਧੀ ਆਉਣਗੇ ਪੰਜਾਬ; ਦੌਰਾ ਫਿਕਸ- ਪਰ ਤਰੀਕਾਂ ਦਾ ਐਲਾਨ ਹੋਣਾ ਬਾਕੀ!

Top Trending News ਦਿੱਲੀ ਪੰਜਾਬ ਰਾਸ਼ਟਰੀ

 

ਵੱਡੀ ਖ਼ਬਰ: ਰਾਹੁਲ ਗਾਂਧੀ ਆਉਣਗੇ ਪੰਜਾਬ; ਦੌਰਾ ਫਿਕਸ- ਪਰ ਤਰੀਕਾਂ ਦਾ ਐਲਾਨ ਹੋਣਾ ਬਾਕੀ!

ਪੰਜਾਬ ਕਾਂਗਰਸ ’ਚ ਫਿਲਹਾਲ ਨਹੀਂ ਹੋਵੇਗਾ ਲੀਡਰਸ਼ਿਪ ਬਦਲਾਅ, ਰਾਹੁਲ ਗਾਂਧੀ ਦੀ ਬੱਸ ਯਾਤਰਾ ’ਤੇ ਸਭ ਦਾ ਧਿਆਨ

ਰਾਹੁਲ ਗਾਂਧੀ ਸਤੰਬਰ ਦੇ ਪਹਿਲੇ ਹਫ਼ਤੇ ਪੰਜਾਬ ਦਾ ਕਰਨਗੇ ਦੌਰਾ

ਚੰਡੀਗੜ੍ਹ 21 ਅਗਸਤ 2026

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਕਾਂਗਰਸ ਨੇ ਆਪਣੀ ਚੋਣੀ ਰਣਨੀਤੀ ਤੈਅ ਕਰਨੀ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਮੁਤਾਬਕ ਰਾਹੁਲ ਗਾਂਧੀ ਸਤੰਬਰ ਮਹੀਨੇ ਦੇ ਪਹਿਲੇ ਹਫਤੇ ਪੰਜਾਬ ਦਾ ਦੌਰਾ ਕਰਨ ਜਾ ਰਹੇ ਹਨ। ਇਸੇ ਦੌਰਾਨ ਜਿੱਥੇ ਉਹ ਪਾਰਟੀ ਵਰਕਰਾਂ ਦੇ ਨਾਲ ਮੀਟਿੰਗ ਕਰਨਗੇ ਨਾਲ ਹੀ ਸੀਨੀਅਰ ਆਗੂਆਂ ਵਿਚਾਲੇ ਚੱਲ ਰਹੀ ਲੜਾਈ ਨੂੰ ਵੀ ਸਮਾਪਤ ਕਰਨ ਦੀ ਕੋਸ਼ਿਸ਼ ਕਰਨਗੇ।

ਦੱਸਦੇ ਚੱਲੀਏ ਕਿ, ਕਾਂਗਰਸ ਪਾਰਟੀ ਵੱਲੋਂ ਫਿਲਹਾਲ ਸੂਬਾਈ (ਪੰਜਾਬ ਕਾਂਗਰਸ) ਲੀਡਰਸ਼ਿਪ ਵਿੱਚ ਕਿਸੇ ਤਰ੍ਹਾਂ ਦਾ ਬਦਲਾਅ ਕਰਨ ਦੀ ਸੰਭਾਵਨਾ ਨਹੀਂ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਆਪਣੇ ਅਹੁਦੇ ’ਤੇ ਬਣੇ ਰਹਿਣਗੇ। ਹਾਲਾਂਕਿ ਪਾਰਟੀ ਦੇ ਅੰਦਰ ਇੱਕ ਧੜਾ ਲਗਾਤਾਰ ਉਨ੍ਹਾਂ ਨੂੰ ਪ੍ਰਧਾਨਗੀ ਤੋਂ ਹਟਾਉਣ ਦੀ ਮੰਗ ਕਰਦਾ ਆ ਰਿਹਾ ਹੈ।

ਪਾਰਟੀ ਸੂਤਰਾਂ ਮੁਤਾਬਕ ਕਾਂਗਰਸ ਨੇ ਹੁਣ ਆਪਣਾ ਮੁੱਖ ਧਿਆਨ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਆਗਾਮੀ ਸਿਆਸੀ ਗਤੀਵਿਧੀਆਂ ’ਤੇ ਕੇਂਦਰਿਤ ਕਰ ਦਿੱਤਾ ਹੈ। ਇਸੇ ਕੜੀ ਤਹਿਤ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਪ੍ਰਸਤਾਵਿਤ ਬੱਸ ਯਾਤਰਾ ਨੂੰ ਅਹਿਮੀਅਤ ਦਿੱਤੀ ਜਾ ਰਹੀ ਹੈ।

ਰਾਹੁਲ ਗਾਂਧੀ ਸਤੰਬਰ ਦੇ ਪਹਿਲੇ ਹਫ਼ਤੇ ਪੰਜਾਬ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ ਉਹ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੁਲਾਕਾਤ ਕਰਕੇ ਸੂਬੇ ਦੀ ਸਿਆਸੀ ਸਥਿਤੀ ਬਾਰੇ ਵਿਚਾਰ-ਵਟਾਂਦਰਾ ਕਰ ਸਕਦੇ ਹਨ। ਕਾਂਗਰਸ ਇਸ ਯਾਤਰਾ ਨੂੰ ਚੋਣਾਂ ਤੋਂ ਪਹਿਲਾਂ ਵਰਕਰਾਂ ਵਿੱਚ ਨਵਾਂ ਜੋਸ਼ ਪੈਦਾ ਕਰਨ ਅਤੇ ਪਾਰਟੀ ਦੇ ਜਨ ਆਧਾਰ ਨੂੰ ਮਜ਼ਬੂਤ ਕਰਨ ਲਈ ਮਹੱਤਵਪੂਰਨ ਮੰਨ ਰਹੀ ਹੈ।