ਪੰਜਾਬ ਦੇ 4 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ

Top Trending News ਚੰਡੀਗੜ੍ਹ ਪੰਜਾਬ

 

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ

ਚੰਡੀਗੜ੍ਹ, 22 ਅਗਸਤ 2026

ਪੰਜਾਬ ਵਿੱਚ ਅੱਜ ਮੌਸਮ ਦਾ ਮਿਜ਼ਾਜ ਬਦਲਿਆ ਰਹਿਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ ਸੂਬੇ ਦੇ ਚਾਰ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਅੱਜ ਭਾਰੀ ਮੀਂਹ ਪੈ ਸਕਦਾ ਹੈ। ਇਸ ਨੂੰ ਦੇਖਦਿਆਂ ਮੌਸਮ ਵਿਭਾਗ ਨੇ ਇਨ੍ਹਾਂ ਚਾਰਾਂ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤੀ ਹੈ।

ਵਿਭਾਗ ਵੱਲੋਂ ਜਾਰੀ ਚਿਤਾਵਨੀ ਮੁਤਾਬਕ ਇਨ੍ਹਾਂ ਖੇਤਰਾਂ ਵਿੱਚ ਕਈ ਥਾਵਾਂ ’ਤੇ ਤੇਜ਼ ਮੀਂਹ ਪੈਣ ਦੀ ਸੰਭਾਵਨਾ ਹੈ। ਭਾਰੀ ਵਰਖਾ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਇਕੱਠਾ ਹੋਣ ਅਤੇ ਆਮ ਜਨਜੀਵਨ ਪ੍ਰਭਾਵਿਤ ਹੋਣ ਦੀ ਸਥਿਤੀ ਬਣ ਸਕਦੀ ਹੈ। ਪਹਾੜੀ ਖੇਤਰਾਂ ਨਾਲ ਲੱਗਦੇ ਇਲਾਕਿਆਂ ਵਿੱਚ ਵੀ ਮੀਂਹ ਦੀ ਤੀਬਰਤਾ ਵਧਣ ਦੇ ਆਸਾਰ ਹਨ।

ਮੌਸਮ ਵਿਭਾਗ ਨੇ ਲੋਕਾਂ ਨੂੰ ਮੌਸਮ ਸੰਬੰਧੀ ਤਾਜ਼ਾ ਜਾਣਕਾਰੀ ’ਤੇ ਨਜ਼ਰ ਰੱਖਣ ਅਤੇ ਲੋੜ ਪੈਣ ’ਤੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਪ੍ਰਸ਼ਾਸਨ ਵੱਲੋਂ ਵੀ ਸੰਭਾਵਿਤ ਭਾਰੀ ਮੀਂਹ ਦੇ ਮੱਦੇਨਜ਼ਰ ਹਾਲਾਤ ’ਤੇ ਨਿਗਰਾਨੀ ਰੱਖੀ ਜਾ ਰਹੀ ਹੈ।