ਵੱਡੀ ਖ਼ਬਰ: ਮਜੀਠਾ ਤੋਂ ਪੱਪਲਪ੍ਰੀਤ ਸਿੰਘ ਹੋਣਗੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਉਮੀਦਵਾਰ

Top Trending News ਪੰਜਾਬ

 

ਵੱਡੀ ਖ਼ਬਰ: ਮਜੀਠਾ ਤੋਂ ਪੱਪਲਪ੍ਰੀਤ ਸਿੰਘ ਹੋਣਗੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਉਮੀਦਵਾਰ

ਅੰਮ੍ਰਿਤਸਰ 22 ਅਗਸਤ 2026

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਆਪਣੀ ਸਿਆਸੀ ਸਰਗਰਮੀ ਤੇਜ਼ ਕਰਦਿਆਂ ਮਜੀਠਾ ਵਿਧਾਨ ਸਭਾ ਹਲਕੇ ਤੋਂ ਪੱਪਲਪ੍ਰੀਤ ਸਿੰਘ ਨੂੰ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਵੱਲੋਂ ਉਨ੍ਹਾਂ ਦੇ ਨਾਂ ਦਾ ਐਲਾਨ ਅੰਮ੍ਰਿਤਸਰ ਸਥਿਤ ਪੱਪਲਪ੍ਰੀਤ ਸਿੰਘ ਦੀ ਰਿਹਾਇਸ਼ ’ਤੇ ਪਹੁੰਚ ਕੇ ਕੀਤਾ ਗਿਆ।

ਪਾਰਟੀ ਦੇ ਕਾਰਜਕਾਰੀ ਪ੍ਰਧਾਨ ਤਰਸੇਮ ਸਿੰਘ ਸਮੇਤ ਹੋਰ ਆਗੂ ਪੱਪਲਪ੍ਰੀਤ ਸਿੰਘ ਦੇ ਘਰ ਪਹੁੰਚੇ ਅਤੇ ਉਨ੍ਹਾਂ ਨੂੰ ਮਜੀਠਾ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਾਰਨ ਦਾ ਐਲਾਨ ਕੀਤਾ। ਇਸ ਮੌਕੇ ਪਾਰਟੀ ਆਗੂਆਂ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਜਥੇਬੰਦੀ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਹਲਕਿਆਂ ਵਿੱਚ ਉਮੀਦਵਾਰਾਂ ਦੀ ਚੋਣ ਦੀ ਪ੍ਰਕਿਰਿਆ ਜਾਰੀ ਹੈ।

ਪੱਪਲਪ੍ਰੀਤ ਸਿੰਘ ਨੂੰ ਮਜੀਠਾ ਤੋਂ ਉਮੀਦਵਾਰ ਬਣਾਏ ਜਾਣ ਨਾਲ ਹਲਕੇ ਦੀ ਸਿਆਸਤ ਵਿੱਚ ਵੀ ਸਰਗਰਮੀ ਵਧਣ ਦੀ ਉਮੀਦ ਹੈ। ਪਾਰਟੀ ਵੱਲੋਂ ਉਨ੍ਹਾਂ ਦੀ ਉਮੀਦਵਾਰੀ ਦੇ ਐਲਾਨ ਨੂੰ ਚੋਣ ਤਿਆਰੀਆਂ ਦੇ ਪੱਖੋਂ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਹੁਣ ਮਜੀਠਾ ਹਲਕੇ ਵਿੱਚ ਅਕਾਲੀ ਦਲ (ਵਾਰਿਸ ਪੰਜਾਬ ਦੇ) ਆਪਣੀ ਚੋਣ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦੀ ਤਿਆਰੀ ਵਿੱਚ ਹੈ।