Weather Alert: ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦਾ ਅਲਰਟ, ਅਗਲੇ 5 ਦਿਨ ਜਾਰੀ ਰਹੇਗਾ ਮੌਨਸੂਨ ਦਾ ਦੌਰ
ਨਵੀਂ ਦਿੱਲੀ, 23 ਅਗਸਤ 2026:
ਭਾਰਤੀ ਮੌਸਮ ਵਿਭਾਗ (IMD) ਨੇ ਅੱਜ 23 ਅਗਸਤ ਨੂੰ ਦੇਸ਼ ਦੇ ਕਰੀਬ 23 ਸੂਬਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਮੁਤਾਬਕ ਕਈ ਇਲਾਕਿਆਂ ਵਿੱਚ ਅਗਲੇ ਪੰਜ ਦਿਨਾਂ ਦੌਰਾਨ ਰੁਕ-ਰੁਕ ਕੇ ਮੀਂਹ ਪੈਣ ਦਾ ਸਿਲਸਿਲਾ ਜਾਰੀ ਰਹਿ ਸਕਦਾ ਹੈ।
ਇਸ ਦੌਰਾਨ 60 ਤੋਂ 70 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। IMD ਅਨੁਸਾਰ ਉੱਤਰਾਖੰਡ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਦਿੱਲੀ, ਬਿਹਾਰ, ਉੱਤਰ ਪ੍ਰਦੇਸ਼, ਝਾਰਖੰਡ, ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼, ਗੁਜਰਾਤ, ਮਹਾਰਾਸ਼ਟਰ, ਪੱਛਮੀ ਬੰਗਾਲ, ਓਡੀਸ਼ਾ, ਮੇਘਾਲਿਆ, ਕੇਰਲ ਅਤੇ ਅਸਾਮ ਸਮੇਤ ਕਈ ਸੂਬਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ।
ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ, ਗੌਤਮ ਬੁੱਧ ਨਗਰ, ਗਾਜ਼ੀਆਬਾਦ, ਮੇਰਠ, ਅਲੀਗੜ੍ਹ, ਆਗਰਾ, ਮਥੁਰਾ, ਕਾਨਪੁਰ, ਗੋਰਖਪੁਰ, ਪ੍ਰਯਾਗਰਾਜ ਸਮੇਤ ਕਈ ਜ਼ਿਲ੍ਹਿਆਂ ਵਿੱਚ ਅੱਜ ਗਰਜ-ਚਮਕ ਨਾਲ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ 24 ਅਤੇ 25 ਅਗਸਤ ਨੂੰ ਵੀ ਇਨ੍ਹਾਂ ਸੂਬਿਆਂ ਵਿੱਚ ਮੀਂਹ ਦਾ ਦੌਰ ਜਾਰੀ ਰਹਿ ਸਕਦਾ ਹੈ।





