ਪਹਿਲਗਾਮ ਅੱਤਵਾਦੀ ਹਮਲਾ: ਹਾਫਿਜ਼ ਸਈਦ ਨੂੰ ਵਿਦੇਸ਼ ਮੰਤਰਾਲੇ ਰਾਹੀਂ ਸੰਮਨ ਭੇਜੇਗੀ NIA ਅਦਾਲਤ

Top Trending News ਰਾਸ਼ਟਰੀ

 

ਪਹਿਲਗਾਮ ਅੱਤਵਾਦੀ ਹਮਲਾ: ਹਾਫਿਜ਼ ਸਈਦ ਨੂੰ ਵਿਦੇਸ਼ ਮੰਤਰਾਲੇ ਰਾਹੀਂ ਸੰਮਨ ਭੇਜੇਗੀ NIA ਅਦਾਲਤ

ਜੰਮੂ, 21 ਅਗਸਤ 2026

ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਅਪ੍ਰੈਲ 2025 ਦੌਰਾਨ ਹੋਏ ਵੱਡੇ ਅੱਤਵਾਦੀ ਹਮਲੇ ਦੇ ਮਾਮਲੇ ਵਿੱਚ ਲਸ਼ਕਰ-ਏ-ਤੋਇਬਾ ਦੇ ਸੰਸਥਾਪਕ ਹਾਫਿਜ਼ ਸਈਦ ’ਤੇ ਕਾਨੂੰਨੀ ਸ਼ਿਕੰਜਾ ਹੋਰ ਕੱਸਣ ਦੀ ਤਿਆਰੀ ਕੀਤੀ ਜਾ ਰਹੀ ਹੈ। ਜੰਮੂ ਸਥਿਤ ਵਿਸ਼ੇਸ਼ NIA ਅਦਾਲਤ ਨੇ ਹਾਫਿਜ਼ ਸਈਦ ਨੂੰ ਵਿਦੇਸ਼ ਮੰਤਰਾਲੇ (MEA) ਰਾਹੀਂ ਸੰਮਨ ਭੇਜਣ ਦਾ ਫੈਸਲਾ ਕੀਤਾ ਹੈ। ਉਸ ਨੂੰ ਮਾਮਲੇ ਦੀ ਸੁਣਵਾਈ ਲਈ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਜਾਣਗੇ।

ਰਾਸ਼ਟਰੀ ਜਾਂਚ ਏਜੰਸੀ (NIA) ਨੇ ਹਾਫਿਜ਼ ਸਈਦ ਨੂੰ ਹਮਲੇ ਦੇ ਮੁੱਖ ਸਾਜ਼ਿਸ਼ਕਾਰਾਂ ਵਿੱਚੋਂ ਇੱਕ ਦੱਸਿਆ ਹੈ। ਇਸ ਹਮਲੇ ਵਿੱਚ 26 ਲੋਕਾਂ ਦੀ ਮੌਤ ਹੋਈ ਸੀ। ਅਦਾਲਤ ਵੱਲੋਂ ਹਾਫਿਜ਼ ਸਈਦ ਖ਼ਿਲਾਫ਼ ਪਹਿਲਾਂ ਹੀ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਜਾ ਚੁੱਕਾ ਹੈ।

ਅਦਾਲਤੀ ਕਾਰਵਾਈ ਤਹਿਤ ਜੇਕਰ ਹਾਫਿਜ਼ ਸਈਦ ਸੰਮਨ ਦੇ ਬਾਵਜੂਦ ਅਦਾਲਤ ਵਿੱਚ ਪੇਸ਼ ਨਹੀਂ ਹੁੰਦਾ ਤਾਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS), 2023 ਦੀ ਧਾਰਾ 356 ਤਹਿਤ ਉਸ ਦੀ ਗੈਰ-ਹਾਜ਼ਰੀ ਵਿੱਚ ਹੀ ਮੁਕੱਦਮਾ ਚਲਾਇਆ ਜਾ ਸਕਦਾ ਹੈ। ਇਸ ਕਾਰਵਾਈ ਨਾਲ ਮਾਮਲੇ ਵਿੱਚ ਸਈਦ ਦੀ ਕਾਨੂੰਨੀ ਜਵਾਬਦੇਹੀ ਤੈਅ ਕਰਨ ਦੀ ਪ੍ਰਕਿਰਿਆ ਅੱਗੇ ਵਧੇਗੀ।