ਸਾਵਧਾਨ! ਸਵਾਈਨ ਫਲੂ ਦਾ ਕਹਿਰ; ਸਾਹਮਣੇ ਆਏ 1,777 ਨਵੇਂ ਮਾਮਲੇ

Top Trending News ਸਿਹਤ ਦਿੱਲੀ ਰਾਸ਼ਟਰੀ

 

ਸਾਵਧਾਨ! ਸਵਾਈਨ ਫਲੂ ਦਾ ਕਹਿਰ; ਸਾਹਮਣੇ ਆਏ 1,777 ਨਵੇਂ ਮਾਮਲੇ

ਨਵੀਂ ਦਿੱਲੀ, 24 ਅਗਸਤ 2026

ਦਿੱਲੀ-NCR ਵਿੱਚ H1N1, ਜਿਸ ਨੂੰ ਆਮ ਤੌਰ ’ਤੇ ਸਵਾਈਨ ਫਲੂ ਕਿਹਾ ਜਾਂਦਾ ਹੈ, ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਦਰਜ ਕੀਤਾ ਜਾ ਰਿਹਾ ਹੈ। ਵਧਦੇ ਮਾਮਲਿਆਂ ਨੂੰ ਲੈ ਕੇ ਦਿੱਲੀ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਗਈ ਹੈ।

ਹਾਲ ਹੀ ਵਿੱਚ ਸਾਹਮਣੇ ਆਏ ਅੰਕੜਿਆਂ ਮੁਤਾਬਕ, ਸਾਲ 2026 ਦੌਰਾਨ ਦਿੱਲੀ ਵਿੱਚ ਹੁਣ ਤੱਕ H1N1 ਦੇ 1,777 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ। ਇਸੇ ਮਿਆਦ ਦੌਰਾਨ ਪਿਛਲੇ ਸਾਲ ਇਹ ਗਿਣਤੀ ਸਿਰਫ਼ 229 ਮਾਮਲੇ ਸੀ। ਇਸ ਤਰ੍ਹਾਂ ਇੱਕ ਸਾਲ ਵਿੱਚ ਮਾਮਲਿਆਂ ਵਿੱਚ ਕਈ ਗੁਣਾ ਵਾਧਾ ਸਿਹਤ ਵਿਭਾਗ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।

ਸਿਹਤ ਮਾਹਿਰਾਂ ਮੁਤਾਬਕ H1N1 ਤੋਂ ਬਚਾਅ ਲਈ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ’ਤੇ ਜਾਣ ਸਮੇਂ ਸਾਵਧਾਨੀ ਵਰਤਣੀ ਚਾਹੀਦੀ ਹੈ। ਸਰਕਾਰ ਵੱਲੋਂ ਲੋਕਾਂ ਨੂੰ ਲੋੜ ਅਨੁਸਾਰ ਮਾਸਕ ਪਹਿਨਣ, ਹੱਥਾਂ ਦੀ ਸਫ਼ਾਈ ਦਾ ਖ਼ਾਸ ਧਿਆਨ ਰੱਖਣ ਅਤੇ ਖੰਘ, ਬੁਖਾਰ ਜਾਂ ਹੋਰ ਲੱਛਣ ਸਾਹਮਣੇ ਆਉਣ ’ਤੇ ਖੁਦ ਦਵਾਈ ਲੈਣ ਦੀ ਬਜਾਏ ਤੁਰੰਤ ਡਾਕਟਰ ਨਾਲ ਸੰਪਰਕ ਕਰਨ ਦੀ ਸਲਾਹ ਦਿੱਤੀ ਗਈ ਹੈ।

ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕਰਨ ਅਤੇ ਸਾਵਧਾਨੀ ਵਰਤ ਕੇ ਇਨਫੈਕਸ਼ਨ ਦੇ ਫੈਲਾਅ ਨੂੰ ਰੋਕਣ ਵਿੱਚ ਸਹਿਯੋਗ ਦੇਣ।