Punjab Breaking: ਬੱਸ ਕੰਡਕਟਰ ਦਾ ਨੌਜਵਾਨਾਂ ਨੇ ਕੀਤਾ ਕਤਲ
ਬਠਿੰਡਾ, 24 ਅਗਸਤ 2026: ਬਠਿੰਡਾ ਵਿੱਚ ਇੱਕ ਨਿੱਜੀ ਬੱਸ ਦੇ ਕੰਡਕਟਰ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਬਲਜਿੰਦਰ ਸਿੰਘ ਵਜੋਂ ਹੋਈ ਹੈ, ਜੋ ਨਿੱਜੀ ਬੱਸ ਵਿੱਚ ਕੰਡਕਟਰ ਵਜੋਂ ਕੰਮ ਕਰਦਾ ਸੀ।
ਜਾਣਕਾਰੀ ਅਨੁਸਾਰ ਬਲਜਿੰਦਰ ਸਿੰਘ ਡਿਊਟੀ ਤੋਂ ਵਾਪਸ ਜਾ ਰਿਹਾ ਸੀ। ਇਸ ਦੌਰਾਨ ਬੱਸ ਅੱਡੇ ਦੇ ਪਿਛਲੇ ਪਾਸੇ ਵਾਲੇ ਗੇਟ ਦੇ ਬਾਹਰ ਉਸ ਦੀ ਦੋ ਨੌਜਵਾਨਾਂ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਬਹਿਸਬਾਜ਼ੀ ਤੋਂ ਬਾਅਦ ਦੋਵਾਂ ਨੌਜਵਾਨਾਂ ਨੇ ਬਲਜਿੰਦਰ ਸਿੰਘ ਦੀ ਕਥਿਤ ਤੌਰ ’ਤੇ ਕੁੱਟਮਾਰ ਕੀਤੀ ਅਤੇ ਫਿਰ ਤੇਜ਼ਧਾਰ ਹਥਿਆਰ ਨਾਲ ਉਸ ’ਤੇ ਹਮਲਾ ਕਰ ਦਿੱਤਾ।
ਹਮਲੇ ਵਿੱਚ ਗੰਭੀਰ ਜ਼ਖ਼ਮੀ ਹੋਏ ਬਲਜਿੰਦਰ ਸਿੰਘ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਪੁਲਿਸ ਵੱਲੋਂ ਹਮਲਾਵਰਾਂ ਦੀ ਪਛਾਣ ਅਤੇ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲੇ ਵਿੱਚ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।





