EVM ਇੰਟਰਨੈੱਟ ਨਾਲ ਨਹੀਂ ਜੁੜੀਆਂ, ਸਰਕਾਰੀ ਕੰਪਨੀਆਂ ਕਰਦੀਆਂ ਹਨ ਤਿਆਰ: ਮੁੱਖ ਚੋਣ ਕਮਿਸ਼ਨਰ

Top Trending News ਰਾਸ਼ਟਰੀ

 

EVM ਇੰਟਰਨੈੱਟ ਨਾਲ ਨਹੀਂ ਜੁੜੀਆਂ, ਸਰਕਾਰੀ ਕੰਪਨੀਆਂ ਕਰਦੀਆਂ ਹਨ ਤਿਆਰ: ਮੁੱਖ ਚੋਣ ਕਮਿਸ਼ਨਰ

ਲਖਨਊ 25 ਅਗਸਤ 2026- ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਕਿਹਾ ਹੈ ਕਿ ਭਾਰਤ ਵਿੱਚ ਚੋਣਾਂ ਲਈ ਵਰਤੀਆਂ ਜਾਂਦੀਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐੱਮ) ਸਰਕਾਰੀ ਖੇਤਰ ਦੀਆਂ ਕੰਪਨੀਆਂ ਵੱਲੋਂ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਇਨ੍ਹਾਂ ਵਿੱਚ ਇੰਟਰਨੈੱਟ, ਬਲੂਟੁੱਥ ਜਾਂ ਵਾਈ-ਫਾਈ ਵਰਗੀ ਕੋਈ ਸੰਪਰਕ ਸਹੂਲਤ ਨਹੀਂ ਹੁੰਦੀ।

ਲਖਨਊ ਦੇ ਦੋ ਦਿਨਾਂ ਦੌਰੇ ਦੌਰਾਨ ਇੱਕ ਕਾਲਜ ਵਿੱਚ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਕੁਮਾਰ ਨੇ ਭਾਰਤ ਦੀ ਲੋਕਤੰਤਰਿਕ ਪ੍ਰਣਾਲੀ, ਚੋਣ ਪ੍ਰਕਿਰਿਆ, ਈਵੀਐੱਮ ਦੀ ਭਰੋਸੇਯੋਗਤਾ ਅਤੇ ਨੌਜਵਾਨ ਵੋਟਰਾਂ ਦੀ ਭੂਮਿਕਾ ਬਾਰੇ ਵਿਚਾਰ ਸਾਂਝੇ ਕੀਤੇ।

ਈਵੀਐੱਮ ਦੀ ਕਾਰਗੁਜ਼ਾਰੀ ਅਤੇ ਭਰੋਸੇਯੋਗਤਾ ਸਬੰਧੀ ਵਿਦਿਆਰਥੀਆਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੰਦਿਆਂ ਮੁੱਖ ਚੋਣ ਕਮਿਸ਼ਨਰ ਨੇ ਕਿਹਾ ਕਿ ਇਹ ਮਸ਼ੀਨਾਂ ਨਿੱਜੀ ਕੰਪਨੀਆਂ ਦੀ ਬਜਾਏ ਸਰਕਾਰੀ ਖੇਤਰ ਦੀਆਂ ਕੰਪਨੀਆਂ ਵੱਲੋਂ ਬਣਾਈਆਂ ਜਾਂਦੀਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਮਸ਼ੀਨਾਂ ਨੂੰ ਇੰਟਰਨੈੱਟ ਜਾਂ ਕਿਸੇ ਵੀ ਵਾਇਰਲੈੱਸ ਸੰਚਾਰ ਪ੍ਰਣਾਲੀ ਨਾਲ ਨਹੀਂ ਜੋੜਿਆ ਜਾ ਸਕਦਾ।

ਉਨ੍ਹਾਂ ਨੌਜਵਾਨਾਂ ਨੂੰ ਲੋਕਤੰਤਰਿਕ ਪ੍ਰਕਿਰਿਆ ਵਿੱਚ ਸਰਗਰਮ ਭੂਮਿਕਾ ਨਿਭਾਉਣ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਸੂਝ-ਬੂਝ ਨਾਲ ਵਰਤੋਂ ਕਰਨ ਲਈ ਵੀ ਪ੍ਰੇਰਿਤ ਕੀਤਾ।