117 ਸੀਟਾਂ ’ਤੇ ਤਿਆਰੀ ਕਰੋ, 2027 ’ਚ ਪੰਜਾਬ ’ਚ ਕਮਲ ਖਿੜੇਗਾ: ਬੀ.ਐੱਸ. ਸੰਤੋਸ਼

Top Trending News ਚੰਡੀਗੜ੍ਹ ਪੰਜਾਬ

 

117 ਸੀਟਾਂ ’ਤੇ ਤਿਆਰੀ ਕਰੋ, 2027 ’ਚ ਪੰਜਾਬ ’ਚ ਕਮਲ ਖਿੜੇਗਾ: ਬੀ.ਐੱਸ. ਸੰਤੋਸ਼

ਚੰਡੀਗੜ੍ਹ, 25 ਅਗਸਤ 2026: ਭਾਜਪਾ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਬੀ.ਐੱਸ. ਸੰਤੋਸ਼ ਨੇ ਪੰਜਾਬ ਭਾਜਪਾ ਦੇ ਆਗੂਆਂ ਅਤੇ ਵਰਕਰਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਲਈ ਪੂਰੀ ਤਾਕਤ ਅਤੇ ਇਕਜੁੱਟਤਾ ਨਾਲ ਤਿਆਰੀਆਂ ਵਿੱਚ ਜੁਟਣ ਦਾ ਸਪੱਸ਼ਟ ਸੁਨੇਹਾ ਦਿੱਤਾ ਹੈ। ਉਨ੍ਹਾਂ ਪਾਰਟੀ ਨੂੰ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਨੂੰ ਧਿਆਨ ਵਿੱਚ ਰੱਖ ਕੇ ਸੰਗਠਨ ਮਜ਼ਬੂਤ ਕਰਨ ਲਈ ਕਿਹਾ।

ਸੰਤੋਸ਼ ਨੇ ਕਿਹਾ ਕਿ ਭਾਜਪਾ ਨੂੰ ਹਰ ਵਿਧਾਨ ਸਭਾ ਹਲਕੇ ਵਿੱਚ ਆਪਣੀ ਮੌਜੂਦਗੀ ਮਜ਼ਬੂਤ ਕਰਨੀ ਹੋਵੇਗੀ ਅਤੇ ਬੂਥ ਪੱਧਰ ਤੱਕ ਸੰਗਠਨ ਨੂੰ ਸਰਗਰਮ ਬਣਾਉਣਾ ਪਵੇਗਾ। ਉਨ੍ਹਾਂ ਆਗੂਆਂ ਅਤੇ ਵਰਕਰਾਂ ਨੂੰ ਆਪਸੀ ਤਾਲਮੇਲ ਨਾਲ ਲੋਕਾਂ ਤੱਕ ਪਹੁੰਚ ਬਣਾਉਣ ਅਤੇ ਪਾਰਟੀ ਦੀਆਂ ਨੀਤੀਆਂ ਤੇ ਕੇਂਦਰ ਸਰਕਾਰ ਦੀਆਂ ਉਪਲਬਧੀਆਂ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ ਦਿੱਤਾ।

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਸੰਭਾਵਿਤ ਗੱਠਜੋੜ ਦੀਆਂ ਚਰਚਾਵਾਂ ਦਰਮਿਆਨ ਸੰਤੋਸ਼ ਦਾ ਇਹ ਬਿਆਨ ਅਹਿਮ ਮੰਨਿਆ ਜਾ ਰਿਹਾ ਹੈ। ਉਨ੍ਹਾਂ ਚੋਣੀ ਤਿਆਰੀਆਂ ਸਬੰਧੀ ਪਾਰਟੀ ਦੀ ਰਣਨੀਤੀ ਸਪੱਸ਼ਟ ਕਰਦਿਆਂ ਕਿਹਾ ਕਿ 2027 ਵਿੱਚ ਪੰਜਾਬ ਵਿੱਚ ਕਮਲ ਜ਼ਰੂਰ ਖਿੜੇਗਾ। ਉਨ੍ਹਾਂ ਵਰਕਰਾਂ ਨੂੰ ਹੁਣ ਤੋਂ ਹੀ ਚੋਣ ਮੈਦਾਨ ਲਈ ਤਿਆਰ ਰਹਿਣ ਅਤੇ ਬੂਥ ਪੱਧਰ ’ਤੇ ਪਾਰਟੀ ਦੀਆਂ ਜੜ੍ਹਾਂ ਹੋਰ ਮਜ਼ਬੂਤ ਕਰਨ ਦੀ ਅਪੀਲ ਕੀਤੀ।