CM ਮਾਨ ਅੱਜ ਜਲੰਧਰ ’ਚ 1746 ਪੁਲਿਸ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

Top Trending News ਪੰਜਾਬ

 

CM ਮਾਨ ਅੱਜ ਜਲੰਧਰ ’ਚ 1746 ਪੁਲਿਸ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਜਲੰਧਰ, 27 ਅਗਸਤ 2026

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਅਭਿਆਨ ਲਗਾਤਾਰ ਜਾਰੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜਲੰਧਰ ਵਿਖੇ ਪੰਜਾਬ ਪੁਲਿਸ ਵਿੱਚ ਭਰਤੀ ਹੋਏ 1746 ਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਸਰਕਾਰ ਅਨੁਸਾਰ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਪੁਲਿਸ ਵਿੱਚ 13,092 ਨੌਜਵਾਨਾਂ ਨੂੰ ਭਰਤੀ ਕੀਤਾ ਜਾ ਚੁੱਕਾ ਹੈ।

ਸਰਕਾਰ ਵੱਲੋਂ ਪੁਲਿਸ ਵਿਭਾਗ ਵਿੱਚ ਹੋਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ 3298 ਅਸਾਮੀਆਂ ਦੀ ਭਰਤੀ ਪ੍ਰਕਿਰਿਆ ਵੀ ਜਾਰੀ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰੀ ਸੰਵਰਗ ਵਿੱਚ ਇੰਸਪੈਕਟਰ, ਸਬ-ਇੰਸਪੈਕਟਰ ਅਤੇ ਸਹਾਇਕ ਸਬ-ਇੰਸਪੈਕਟਰ ਦੀਆਂ 1600 ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਦਾਅਵਾ ਹੈ ਕਿ ਹੁਣ ਤੱਕ ਕੁੱਲ 70,840 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਸਰਕਾਰ ਦਾ ਕਹਿਣਾ ਹੈ ਕਿ ਭਰਤੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਯੋਗਤਾ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵਧੇਰੇ ਮੌਕੇ ਮਿਲ ਸਕਣ।