ਜਸਵੀਰ ਗੜ੍ਹੀ ਨੇ ਐਸਸੀ ਕਮਿਸ਼ਨ ਦੇ ਚੇਅਰਮੈਨ ਵਜੋਂ ਦਿੱਤਾ ਅਸਤੀਫਾ

Top Trending News ਪੰਜਾਬ

  • ਜਸਵੀਰ ਗੜ੍ਹੀ ਨੇ ਐਸਸੀ ਕਮਿਸ਼ਨ ਦੇ ਚੇਅਰਮੈਨ ਵਜੋਂ ਦਿੱਤਾ ਅਸਤੀਫਾ

ਚੰਡੀਗੜ੍ਹ, 28 ਅਗਸਤ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ ਵੱਲੋਂ ਚਮਕੌਰ ਸਾਹਿਬ ਦੇ ਹਲਕਾ ਇੰਚਾਰਜ ਵਜੋਂ ਨਿਯੁਕਤ ਜਸਵੀਰ ਸਿੰਘ ਗੜ੍ਹੀ ਨੇ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਅੱਜ (28 ਅਗਸਤ) ਚੰਡੀਗੜ੍ਹ ਵਿੱਚ ਇਹ ਖੁਲਾਸਾ ਕੀਤਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ 26 ਅਗਸਤ ਦੀ ਸ਼ਾਮ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਸੀ। 27 ਅਗਸਤ ਨੂੰ ਪਾਰਟੀ ਨੇ ਉਨ੍ਹਾਂ ਨੂੰ ਚਮਕੌਰ ਸਾਹਿਬ ਦਾ ਹਲਕਾ ਇੰਚਾਰਜ ਐਲਾਨਿਆ ਸੀ।

ਉਨ੍ਹਾਂ ਕਿਹਾ, “ਮੈਂ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਮੈਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕੇ ਚਮਕੌਰ ਸਾਹਿਬ ਵਿੱਚ ਆਉਣ ਵਾਲੀਆਂ ਚੋਣਾਂ ਲਈ ਸੰਗਠਨ ਨੂੰ ਮਜ਼ਬੂਤ ​​ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ।”