ਪੰਜਾਬ ‘ਚ 1 ਸਤੰਬਰ ਤੋਂ ਮੌਸਮ ਲਵੇਗਾ ਕਰਵਟ, ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

Top Trending News ਚੰਡੀਗੜ੍ਹ ਪੰਜਾਬ

 

ਪੰਜਾਬ ‘ਚ 1 ਸਤੰਬਰ ਤੋਂ ਮੌਸਮ ਲਵੇਗਾ ਕਰਵਟ, ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

ਚੰਡੀਗੜ੍ਹ 29 ਅਗਸਤ 2026:

ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਅਨੁਸਾਰ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਅੱਜ 29 ਤੋਂ 31 ਅਗਸਤ ਤੱਕ ਸੂਬੇ ਦੇ ਪਹਾੜੀ ਇਲਾਕਿਆਂ ਨਾਲ ਲੱਗਦੇ ਕੁਝ ਜ਼ਿਲ੍ਹਿਆਂ ਵਿੱਚ ਛਿੱਟੇ ਪੈਣ ਦੀ ਸੰਭਾਵਨਾ ਹੈ, ਜਦਕਿ ਮੈਦਾਨੀ ਅਤੇ ਦੱਖਣੀ ਪੰਜਾਬ ਵਿੱਚ ਮੌਸਮ ਮੁੱਖ ਤੌਰ ’ਤੇ ਖੁਸ਼ਕ ਰਹਿਣ ਦੀ ਉਮੀਦ ਹੈ।

ਅੱਜ 29 ਅਗਸਤ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਕਿਤੇ-ਕਿਤੇ ਮੀਂਹ ਪੈ ਸਕਦਾ ਹੈ। 30 ਅਗਸਤ ਨੂੰ ਵੀ ਇਨ੍ਹਾਂ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਵਰਖਾ ਦੇ ਆਸਾਰ ਹਨ। 31 ਅਗਸਤ ਨੂੰ ਗੁਰਦਾਸਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਛਿੱਟੇ ਪੈਣ ਦੀ ਸੰਭਾਵਨਾ ਦੱਸੀ ਗਈ ਹੈ।

ਇਸ ਤੋਂ ਬਾਅਦ 1 ਸਤੰਬਰ ਨੂੰ ਮੌਸਮ ਵਿੱਚ ਵਧੇਰੇ ਤਬਦੀਲੀ ਆ ਸਕਦੀ ਹੈ। ਪਠਾਨਕੋਟ ਅਤੇ ਹੁਸ਼ਿਆਰਪੁਰ ਵਿੱਚ ਕਈ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਅੰਮ੍ਰਿਤਸਰ, ਗੁਰਦਾਸਪੁਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸੰਗਰੂਰ ਅਤੇ ਪਟਿਆਲਾ ਵਿੱਚ ਵੀ ਕਿਤੇ-ਕਿਤੇ ਵਰਖਾ ਹੋ ਸਕਦੀ ਹੈ।

ਦੂਜੇ ਪਾਸੇ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮੋਗਾ, ਬਠਿੰਡਾ, ਮਾਨਸਾ ਅਤੇ ਬਰਨਾਲਾ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।