ਨੇਪਾਲ-ਚੀਨ ਸਰਹੱਦ ’ਤੇ ਹੜ੍ਹ ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 734 ਤੱਕ ਪੁੱਜੀ; 2400 ਤੋਂ ਵੱਧ ਲਾਪਤਾ

Top Trending News ਕੌਮਾਂਤਰੀ

 

ਨੇਪਾਲ-ਚੀਨ ਸਰਹੱਦ ’ਤੇ ਹੜ੍ਹ ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 734 ਤੱਕ ਪੁੱਜੀ; 2400 ਤੋਂ ਵੱਧ ਲਾਪਤਾ

 

ਕਾਠਮੰਡੂ, 30 ਅਗਸਤ 2026

 

ਨੇਪਾਲ-ਚੀਨ ਸਰਹੱਦ ’ਤੇ ਅਚਾਨਕ ਆਏ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਇਸ ਕੁਦਰਤੀ ਆਫ਼ਤ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 734 ਤੱਕ ਪਹੁੰਚ ਗਈ ਹੈ, ਜਦਕਿ 2400 ਤੋਂ ਵੱਧ ਲੋਕ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਅਤੇ ਬਚਾਅ ਕਾਰਜ ਸ਼ਨੀਵਾਰ ਨੂੰ ਲਗਾਤਾਰ ਚੌਥੇ ਦਿਨ ਵੀ ਜਾਰੀ ਰਹੇ।

 

ਹੜ੍ਹ ਅਤੇ ਮਲਬੇ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਫਸੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਵੱਡੇ ਪੱਧਰ ’ਤੇ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ। ਭਾਰਤ ਵੱਲੋਂ ਵੀ ਨੇਪਾਲ ਵਿੱਚ ਵੱਖ-ਵੱਖ ਰਾਹਤ ਅਤੇ ਬਚਾਅ ਟੀਮਾਂ ਭੇਜੀਆਂ ਗਈਆਂ ਹਨ, ਜੋ ਸਥਾਨਕ ਪ੍ਰਸ਼ਾਸਨ ਦੇ ਸਹਿਯੋਗ ਨਾਲ ਰਾਹਤ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ।

 

ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਸ਼ਨੀਵਾਰ ਨੂੰ ਆਫ਼ਤ ਸਬੰਧੀ ਤਾਜ਼ਾ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 50 ਭਾਰਤੀ ਨਾਗਰਿਕਾਂ ਨਾਲ ਮੁੜ ਸੰਪਰਕ ਸਥਾਪਤ ਹੋ ਗਿਆ ਹੈ, ਜਦਕਿ ਹੁਣ ਤੱਕ ਕੁੱਲ 108 ਲੋਕਾਂ ਨੂੰ ਸੁਰੱਖਿਅਤ ਬਚਾਇਆ ਜਾ ਚੁੱਕਾ ਹੈ।

 

ਅਧਿਕਾਰੀਆਂ ਮੁਤਾਬਕ ਪ੍ਰਭਾਵਿਤ ਇਲਾਕਿਆਂ ਵਿੱਚ ਲਾਪਤਾ ਲੋਕਾਂ ਦੀ ਭਾਲ ਲਈ ਮੁਹਿੰਮ ਜਾਰੀ ਹੈ। ਖਰਾਬ ਮੌਸਮ ਅਤੇ ਮੁਸ਼ਕਲ ਭੂਗੋਲਿਕ ਹਾਲਾਤਾਂ ਦੇ ਬਾਵਜੂਦ ਬਚਾਅ ਟੀਮਾਂ ਵੱਲੋਂ ਲੋਕਾਂ ਤੱਕ ਪਹੁੰਚਣ ਅਤੇ ਉਨ੍ਹਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ ਦੇ ਯਤਨ ਕੀਤੇ ਜਾ ਰਹੇ ਹਨ।