ਪੰਜਾਬ BJP ਨੇ CM ਭਗਵੰਤ ਮਾਨ ਨੂੰ ਥੱਪੜ ਪੈਂਦੇ ਦਾ AI ਵੀਡੀਓ ਕੀਤਾ ਸ਼ੇਅਰ

Top Trending News ਪੰਜਾਬ

  • ਪੰਜਾਬ BJP ਨੇ CM ਭਗਵੰਤ ਮਾਨ ਨੂੰ ਥੱਪੜ ਪੈਂਦੇ ਦਾ AI ਵੀਡੀਓ ਕੀਤਾ ਸ਼ੇਅਰ

ਚੰਡੀਗੜ੍ਹ, 30 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਥੱਪੜ ਮਾਰਦੇ ਹੋਏ ਦਿਖਾਈ ਗਈ ਇੱਕ AI ਜਨਰੇਟਿਡ ਵੀਡੀਓ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਵੱਲੋਂ ਇਹ ਵੀਡੀਓ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਗਈ, ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਇਸ ਦਾ ਤਿੱਖਾ ਵਿਰੋਧ ਕੀਤਾ ਹੈ।

ਆਮ ਆਦਮੀ ਪਾਰਟੀ ਨੇ ਵੀਡੀਓ ਨੂੰ ਬੇਹੱਦ ਇਤਰਾਜ਼ਯੋਗ ਕਰਾਰ ਦਿੰਦਿਆਂ ਭਾਜਪਾ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਛਵੀ ਖਰਾਬ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਹੈ। AAP ਆਗੂਆਂ ਨੇ ਕਿਹਾ ਕਿ ਇਸ ਤਰ੍ਹਾਂ ਦੀ ਵੀਡੀਓ ਰਾਹੀਂ ਇੱਕ ਚੁਣੇ ਹੋਏ ਮੁੱਖ ਮੰਤਰੀ ਅਤੇ ਪੱਗਧਾਰੀ ਸਿੱਖ ਦੀ ਬੇਇੱਜ਼ਤੀ ਕੀਤੀ ਗਈ ਹੈ।

ਦੂਜੇ ਪਾਸੇ, ਮੁੱਖ ਮੰਤਰੀ ਨੂੰ ਥੱਪੜ ਮਾਰਦੇ ਹੋਏ ਦਿਖਾਉਣ ਵਾਲੇ ਇਸ ਵਿਗਿਆਪਨ ਦੀ ਸੋਸ਼ਲ ਮੀਡੀਆ ’ਤੇ ਵੀ ਤਿੱਖੀ ਆਲੋਚਨਾ ਹੋ ਰਹੀ ਹੈ। ਵੀਡੀਓ ਨੂੰ ਲੈ ਕੇ ਸਿਆਸੀ ਅਤੇ ਜਨਤਕ ਪੱਧਰ ’ਤੇ ਵੱਖ-ਵੱਖ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ।

AI ਤਕਨੀਕ ਨਾਲ ਤਿਆਰ ਕੀਤੀ ਗਈ ਇਸ ਵੀਡੀਓ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਵਿੱਚ ਸੋਸ਼ਲ ਮੀਡੀਆ ’ਤੇ ਚੱਲ ਰਹੀ ਸਿਆਸੀ ਪ੍ਰਚਾਰ ਦੀ ਤਰੀਕੇ ਨੂੰ ਲੈ ਕੇ ਵੀ ਨਵੀਂ ਚਰਚਾ ਛੇੜ ਦਿੱਤੀ ਹੈ।