ਮੌਸਮ ਵਿਭਾਗ ਵੱਲੋਂ ਪੰਜਾਬ ਅਤੇ ਚੰਡੀਗੜ੍ਹ ’ਚ ਮੀਂਹ ਪੈਣ ਦੀ ਚੇਤਾਵਨੀ!

Top Trending News ਚੰਡੀਗੜ੍ਹ ਪੰਜਾਬ

 

ਮੌਸਮ ਵਿਭਾਗ ਵੱਲੋਂ ਪੰਜਾਬ ਅਤੇ ਚੰਡੀਗੜ੍ਹ ’ਚ ਮੀਂਹ ਪੈਣ ਦੀ ਚੇਤਾਵਨੀ!

ਚੰਡੀਗੜ੍ਹ 31 ਅਗਸਤ 2026

ਪੰਜਾਬ ਵਿੱਚ ਮਾਨਸੂਨ ਦੀ ਸਰਗਰਮੀ ਇਸ ਸਮੇਂ ਸੁਸਤ ਬਣੀ ਹੋਈ ਹੈ, ਜਿਸ ਕਾਰਨ ਸੂਬੇ ਦੇ ਕਈ ਹਿੱਸਿਆਂ ਵਿੱਚ ਹੁੰਮਸ ਭਰੀ ਗਰਮੀ ਦਾ ਅਸਰ ਜਾਰੀ ਹੈ। ਹਾਲਾਂਕਿ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਦੇ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ।

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ 31 ਅਗਸਤ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਵੱਖ-ਵੱਖ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਬਾਅਦ ਆਉਣ ਵਾਲੇ ਦਿਨਾਂ ਵਿੱਚ ਮੀਂਹ ਦਾ ਦਾਇਰਾ ਕੁਝ ਹੋਰ ਵਧਣ ਦਾ ਅਨੁਮਾਨ ਹੈ।

ਉਧਰ, ਚੰਡੀਗੜ੍ਹ ਸਮੇਤ ਟਰਾਈਸਿਟੀ ਵਿੱਚ ਆਸਮਾਨ ਅੰਸ਼ਕ ਤੌਰ ’ਤੇ ਬੱਦਲਵਾਈ ਵਾਲਾ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਇੱਕ-ਦੋ ਥਾਵਾਂ ’ਤੇ ਮੀਂਹ ਜਾਂ ਗਰਜ-ਚਮਕ ਨਾਲ ਛਿੱਟੇ ਪੈ ਸਕਦੇ ਹਨ। ਮੌਸਮ ਦੀ ਇਹ ਸਥਿਤੀ ਘੱਟੋ-ਘੱਟ 5 ਸਤੰਬਰ ਤੱਕ ਬਣੀ ਰਹਿਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਅਨੁਸਾਰ ਇਸ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 33 ਤੋਂ 35 ਡਿਗਰੀ ਸੈਲਸੀਅਸ, ਜਦਕਿ ਘੱਟੋ-ਘੱਟ ਤਾਪਮਾਨ 25 ਤੋਂ 27 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ। ਮੀਂਹ ਪੈਣ ਨਾਲ ਲੋਕਾਂ ਨੂੰ ਹੁੰਮਸ ਅਤੇ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ।