SGPC ਨੇ ਮੁਲਾਜ਼ਮਾਂ ਨੂੰ ਸੇਵਾਮੁਕਤ ਹੋਣ ’ਤੇ ਕੀਤਾ ਸਨਮਾਨਿਤ

Top Trending News ਪੰਜਾਬ

 

SGPC ਨੇ ਮੁਲਾਜ਼ਮਾਂ ਨੂੰ ਸੇਵਾਮੁਕਤ ਹੋਣ ’ਤੇ ਕੀਤਾ ਸਨਮਾਨਿਤ

ਅੰਮ੍ਰਿਤਸਰ, 31 ਅਗਸਤ 2026

ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਇਕਬਾਲ ਸਿੰਘ ਮੁਖੀ, ਸੁਪਰਵਾਈਜ਼ਰ ਦਲਜੀਤ ਸਿੰਘ,/ਸੁਪਰਵਾਈਜ਼ਰ ਜਗਜੀਤ ਸਿੰਘ ਸਮੇਤ ਹੋਰ ਕਰਮਚਾਰੀਆਂ ਨੂੰ ਅੱਜ ਸੇਵਾ ਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਤ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੇਵਾਮੁਕਤ ਹੋਏ ਕਰਮਚਾਰੀਆਂ ਨੇ ਆਪਣੇ ਜ਼ੁੰਮੇ ਲੱਗੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਹੈ ਅਤੇ ਆਸ ਕਰਦੇ ਹਾਂ ਕਿ ਭਵਿੱਖ ਵਿਚ ਨਿਸ਼ਕਾਮ ਭਾਵਨਾ ਨਾਲ ਸਿੱਖ ਸੰਸਥਾ ਨੂੰ ਸਹਿਯੋਗ ਕਰਦੇ ਰਹਿਣਗੇ। ਉਨ੍ਹਾਂ ਸੇਵਾ ਮੁਕਤ ਹੋਏ ਮੁਲਾਜ਼ਮਾਂ ਵੱਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਚੰਗੇਰੇ ਭਵਿੱਖ ਲਈ ਅਰਦਾਸ ਕੀਤੀ।

ਇਸ ਮੌਕੇ ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਬਿਜੈ ਸਿੰਘ, ਮੀਤ ਸਕੱਤਰ ਸ. ਮਨਜੀਤ ਸਿੰਘ ਤਲਵੰਡੀ, ਸ. ਸੁਖਬੀਰ ਸਿੰਘ, ਸ. ਸਤਨਾਮ ਸਿੰਘ ਰਿਆੜ, ਜਨਰਲ ਮੈਨੇਜਰ ਸ. ਮੇਜਰ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ, ਸ. ਰਾਜਿੰਦਰ ਸਿੰਘ ਰੂਬੀ, ਸ. ਸਤਿੰਦਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਜੋਗੇਸ਼ਵਰ ਸਿੰਘ, ਸ. ਬਲਦੇਵ ਸਿੰਘ, ਸ. ਹਰਜਿੰਦਰ ਸਿੰਘ, ਵਧੀਕ ਮੈਨੇਜਰ ਸ. ਗੁਰਪ੍ਰੀਤ ਸਿੰਘ, ਸ. ਸਤਨਾਮ ਸਿੰਘ ਝਬਾਲ, ਸ. ਬਿਕਰਮਜੀਤ ਸਿੰਘ ਝੰਗੀ, ਸ. ਯੁਵਰਾਜ ਸਿੰਘ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਸ. ਜਸਬੀਰ ਸਿੰਘ, ਮੈਨੇਜਰ ਸ. ਨਿਸ਼ਾਨ ਸਿੰਘ ਜੱਫਰਵਾਲ, ਸਾਬਕਾ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸ. ਸੁਖਰਾਜ ਸਿੰਘ, ਸ. ਜਗਤਾਰ ਸਿੰਘ, ਸ. ਬਲਦੇਵ ਸਿੰਘ ਖੈਰਾਬਾਦ, ਸ. ਮਲਕੀਤ ਸਿੰਘ ਵਰਪਾਲ ਸਮੇਤ ਸੇਵਾ ਮੁਕਤ ਅਧਿਕਾਰੀਆਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।