BREAKING: ਰਾਜਾ ਵੜਿੰਗ ਨੂੰ ਗ੍ਰਿਫਤਾਰ ਕਰਨ ਦੇ ਹੁਕਮ!

Top Trending News ਪੰਜਾਬ

BREAKING: ਰਾਜਾ ਵੜਿੰਗ ਨੂੰ ਗ੍ਰਿਫਤਾਰ ਕਰਨ ਦੇ ਹੁਕਮ!

ਨਵੀਂ ਦਿੱਲੀ/ਤਰਨ ਤਾਰਨ, 31 ਅਗਸਤ 2026

ਤਰਨ ਤਾਰਨ ਵਿੱਚ ਚੋਣ ਰੈਲੀ ਦੌਰਾਨ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਬਾਰੇ ਕਥਿਤ ਅਪਮਾਨਜਨਕ ਟਿੱਪਣੀ ਦੇ ਮਾਮਲੇ ਵਿੱਚ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ (NCSC) ਨੇ ਸਖ਼ਤ ਰੁਖ਼ ਅਪਣਾਇਆ ਹੈ। ਕਮਿਸ਼ਨ ਨੇ ਪੰਜਾਬ ਪੁਲਿਸ ਨੂੰ ਮਾਮਲੇ ਵਿੱਚ ਸ਼ਾਮਲ ਮੁਲਜ਼ਮਾਂ (ਰਾਜਾ ਵੜਿੰਗ) ਨੂੰ 5 ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕਰਨ ਅਤੇ ਕੀਤੀ ਕਾਰਵਾਈ ਦੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।

ਚੇਅਰਮੈਨ ਕਿਸ਼ੋਰ ਮਕਵਾਨਾ ਦੀ ਅਗਵਾਈ ਹੇਠ ਹੋਈ ਸੁਣਵਾਈ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਦਿੱਤੇ ਗਏ ਬਿਆਨ ਸਬੰਧੀ ਮਾਮਲੇ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਸੁਣਵਾਈ ਦੌਰਾਨ ਸ਼ਿਕਾਇਤਕਰਤਾ ਸਰਬਜੋਤ ਸਿੰਘ ਅਤੇ ਪੰਜਾਬ ਪੁਲਿਸ ਦੇ ਅਧਿਕਾਰੀ ਵੀ ਹਾਜ਼ਰ ਰਹੇ।

ਕਮਿਸ਼ਨ ਨੇ ਜਾਂਚ ਵਿੱਚ ਦੇਰੀ, ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾ ਹੋਣ ਅਤੇ ਪਿਛਲੇ ਨਿਰਦੇਸ਼ਾਂ ਦੇ ਬਾਵਜੂਦ ਐਕਸ਼ਨ ਟੇਕਨ ਰਿਪੋਰਟ (ATR) ਪੇਸ਼ ਨਾ ਕਰਨ ’ਤੇ ਨਾਰਾਜ਼ਗੀ ਜ਼ਾਹਰ ਕੀਤੀ। ਕਮਿਸ਼ਨ ਨੇ ਜਾਂਚ ਜਲਦ ਮੁਕੰਮਲ ਕਰਕੇ ਅਦਾਲਤ ਵਿੱਚ ਚਲਾਨ ਪੇਸ਼ ਕਰਨ ਅਤੇ ਲਾਪਰਵਾਹੀ ਕਰਨ ਵਾਲੇ ਜਾਂਚ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਨ ਲਈ ਕਿਹਾ।

ਇਸ ਦੌਰਾਨ ਸਰਬਜੋਤ ਸਿੰਘ ਵੱਲੋਂ ਧਮਕੀ ਭਰੇ ਫੋਨ ਆਉਣ ਦੀ ਸ਼ਿਕਾਇਤ ਵੀ ਕੀਤੀ ਗਈ। ਕਮਿਸ਼ਨ ਨੇ ਪੰਜਾਬ ਅਤੇ ਦਿੱਲੀ ਪੁਲਿਸ ਨੂੰ ਸਰਬਜੋਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਕਾਨੂੰਨ ਅਨੁਸਾਰ ਸੁਰੱਖਿਆ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।