AAP ਪੰਜਾਬ ਵੱਲੋਂ ਨਵੇਂ ਬਲਾਕ ਪ੍ਰਧਾਨਾਂ ਅਤੇ ਯੂਥ ਵਿੰਗ ਕੋਆਰਡੀਨੇਟਰਾਂ ਦਾ ਐਲਾਨ

Top Trending News ਪੰਜਾਬ

 

AAP ਪੰਜਾਬ ਵੱਲੋਂ ਨਵੇਂ ਬਲਾਕ ਪ੍ਰਧਾਨਾਂ ਅਤੇ ਯੂਥ ਵਿੰਗ ਕੋਆਰਡੀਨੇਟਰਾਂ ਦਾ ਐਲਾਨ

ਮੋਹਾਲੀ, 31 ਅਗਸਤ 2026: ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਭਰ ਵਿੱਚ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਨਵੇਂ ਬਲਾਕ ਪ੍ਰਧਾਨਾਂ ਅਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰਾਂ ਦੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਨਿਯੁਕਤੀਆਂ ਨਾਲ ਪਾਰਟੀ ਦੀ ਜ਼ਮੀਨੀ ਪੱਧਰ ’ਤੇ ਸਰਗਰਮੀ ਨੂੰ ਹੋਰ ਤੇਜ਼ ਕਰਨ ’ਤੇ ਜ਼ੋਰ ਦਿੱਤਾ ਗਿਆ ਹੈ।

ਆਮ ਆਦਮੀ ਪਾਰਟੀ (ਆਪ) ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਐਸਏਐਸ ਨਗਰ) ਜ਼ਿਲ੍ਹੇ ਨਾਲ ਸਬੰਧਤ ਨਵੇਂ ਨਿਯੁਕਤ ਅਹੁਦੇਦਾਰਾਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਹਨ। ਪਾਰਟੀ ਨਾਲ ਜੁੜੇ ਆਗੂਆਂ ਨੇ ਉਮੀਦ ਜਤਾਈ ਕਿ ਨਵੇਂ ਅਹੁਦੇਦਾਰ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ।

ਮੋਹਾਲੀ ਦੇ ਸੋਸ਼ਲ ਮੀਡੀਆ ਇੰਚਾਰਜ ਵਿਕਰਮ ਸੰਧੂ ਨੇ ਨਵੇਂ ਨਿਯੁਕਤ ਅਹੁਦੇਦਾਰਾਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਨੌਜਵਾਨਾਂ ਦੀ ਊਰਜਾ ਅਤੇ ਸਮਰਪਣ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪੰਜਾਬ ਦੀ ਤਰੱਕੀ ਅਤੇ ਵਿਕਾਸ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ। ਵਿਕਰਮ ਸੰਧੂ ਨੇ ਸਾਰੇ ਨਵੇਂ ਅਹੁਦੇਦਾਰਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਪਾਰਟੀ ਦੀ ਮਜ਼ਬੂਤੀ ਅਤੇ ਪੰਜਾਬ ਦੀ ਬਿਹਤਰੀ ਲਈ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ।