Pakistan Breaking: ਪੰਜਾਬ ’ਚ 100 ਸਾਲ ਪੁਰਾਣਾ ਹਿੰਦੂ ਮੰਦਰ ਢਾਹਿਆ ਗਿਆ? ਸਰਕਾਰ ਨੇ ਮੀਂਹ ਨੂੰ ਦੱਸਿਆ ਜ਼ਿੰਮੇਵਾਰ

Top Trending News ਕੌਮਾਂਤਰੀ

 

Pakistan Breaking: ਪੰਜਾਬ ’ਚ 100 ਸਾਲ ਪੁਰਾਣਾ ਹਿੰਦੂ ਮੰਦਰ ਢਾਹਿਆ ਗਿਆ? ਸਰਕਾਰ ਨੇ ਮੀਂਹ ਨੂੰ ਦੱਸਿਆ ਜ਼ਿੰਮੇਵਾਰ

ਲਾਹੌਰ 1 ਸਤੰਬਰ 2026

ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਘੱਟਗਿਣਤੀ ਹਿੰਦੂ ਭਾਈਚਾਰੇ ਦੇ ਧਾਰਮਿਕ ਸਥਾਨ ਨੂੰ ਨਿਸ਼ਾਨਾ ਬਣਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਲਾਹੌਰ ਤੋਂ ਕਰੀਬ 130 ਕਿਲੋਮੀਟਰ ਦੂਰ ਨਾਰੋਵਾਲ ਜ਼ਿਲ੍ਹੇ ਦੇ ਸਿਰਾਜ ਪਿੰਡ ਵਿੱਚ 100 ਤੋਂ 125 ਸਾਲ ਪੁਰਾਣਾ ਇੱਕ ਇਤਿਹਾਸਕ ਹਿੰਦੂ ਮੰਦਰ ਢਹਿ ਗਿਆ। ਇਸ ਘਟਨਾ ਤੋਂ ਬਾਅਦ ਮੰਦਰ ਦੀ ਸੁਰੱਖਿਆ ਅਤੇ ਘੱਟਗਿਣਤੀ ਭਾਈਚਾਰੇ ਦੇ ਧਾਰਮਿਕ ਸਥਾਨਾਂ ਨੂੰ ਲੈ ਕੇ ਸਵਾਲ ਖੜ੍ਹੇ ਹੋ ਗਏ ਹਨ।

ਸਥਾਨਕ ਲੋਕਾਂ ਨੇ ਦੋਸ਼ ਲਾਇਆ ਹੈ ਕਿ ਮੰਦਰ ਨਾਲ ਲੱਗਦੀ ਮਦਰੱਸੇ ਦੀ ਜ਼ਮੀਨ ਦਾ ਵਿਸਥਾਰ ਕਰਨ ਅਤੇ ਕਥਿਤ ਤੌਰ ’ਤੇ ਜ਼ਮੀਨ ’ਤੇ ਕਬਜ਼ਾ ਕਰਨ ਦੀ ਨੀਅਤ ਨਾਲ ਕੱਟੜਪੰਥੀਆਂ ਵੱਲੋਂ ਜਾਣਬੁੱਝ ਕੇ ਪ੍ਰਾਚੀਨ ਮੰਦਰ ਨੂੰ ਢਾਹਿਆ ਗਿਆ। ਲੋਕਾਂ ਨੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।

ਹਾਲਾਂਕਿ, ਪਾਕਿਸਤਾਨ ਸਰਕਾਰ ਅਤੇ ਇਵੈਕਿਊਈ ਟਰੱਸਟ ਪ੍ਰਾਪਰਟੀ ਬੋਰਡ (ETPB) ਨੇ ਇਨ੍ਹਾਂ ਦੋਸ਼ਾਂ ਨੂੰ ਖਾਰਜ ਕੀਤਾ ਹੈ। ਅਧਿਕਾਰੀਆਂ ਦਾ ਦਾਅਵਾ ਹੈ ਕਿ ਮੰਦਰ ਦੀ ਇਮਾਰਤ ਕਾਫ਼ੀ ਪੁਰਾਣੀ ਅਤੇ ਕਮਜ਼ੋਰ ਹੋ ਚੁੱਕੀ ਸੀ ਅਤੇ ਭਾਰੀ ਮੀਂਹ ਕਾਰਨ ਢਾਂਚਾ ਡਿੱਗ ਗਿਆ। ਘਟਨਾ ਨੇ ਪਾਕਿਸਤਾਨ ਵਿੱਚ ਘੱਟਗਿਣਤੀਆਂ ਦੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸਾਂਭ-ਸੰਭਾਲ ਨੂੰ ਲੈ ਕੇ ਮੁੜ ਚਰਚਾ ਛੇੜ ਦਿੱਤੀ ਹੈ।