ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ: ਸਤੀਸ਼ ਪੂਨੀਆ

Top Trending News ਪੰਜਾਬ

 

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ: ਸਤੀਸ਼ ਪੂਨੀਆ

ਅੰਮ੍ਰਿਤਸਰ 3 ਸਤੰਬਰ 2026

ਭਾਰਤੀ ਜਨਤਾ ਪਾਰਟੀ ਦੇ ਕੌਮੀ ਸੰਗਠਨ ਜਨਰਲ ਸਕੱਤਰ, ਰਾਜ ਸਭਾ ਮੈਂਬਰ ਅਤੇ ਪੰਜਾਬ-ਹਰਿਆਣਾ ਦੇ ਇੰਚਾਰਜ ਡਾ. ਸਤੀਸ਼ ਪੂਨੀਆ ਨੇ ਆਪਣੀ ਪੰਜਾਬ ਫੇਰੀ ਦੇ ਆਖਰੀ ਪੜਾਅ ਦੌਰਾਨ ਅੰਮ੍ਰਿਤਸਰ ਦਾ ਦੌਰਾ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਪੰਜਾਬ ਵਿੱਚ ਭਾਜਪਾ ਅਤੇ ਕਿਸੇ ਹੋਰ ਸਿਆਸੀ ਪਾਰਟੀ ਦਰਮਿਆਨ ਗੱਠਜੋੜ ਸਬੰਧੀ ਚੱਲ ਰਹੀਆਂ ਅਟਕਲਾਂ ਨੂੰ ਸਪਸ਼ਟ ਤੌਰ ’ਤੇ ਖਾਰਜ ਕਰ ਦਿੱਤਾ।

ਡਾ. ਪੂਨੀਆ ਨੇ ਕਿਹਾ ਕਿ ਭਾਜਪਾ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਆਪਣੇ ਦਮ ’ਤੇ ਚੋਣ ਲੜੇਗੀ। ਉਨ੍ਹਾਂ ਕਿਹਾ ਕਿ ਪਾਰਟੀ ਆਪਣੀ ਸੰਗਠਨਾਤਮਕ ਤਾਕਤ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਅਤੇ ਵਰਕਰਾਂ ਨੂੰ ਚੋਣਾਂ ਲਈ ਤਿਆਰ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੇ ਇਸ ਬਿਆਨ ਨਾਲ ਸ਼੍ਰੋਮਣੀ ਅਕਾਲੀ ਦਲ ਸਮੇਤ ਹੋਰਨਾਂ ਪਾਰਟੀਆਂ ਨਾਲ ਸੰਭਾਵਿਤ ਚੋਣ ਗੱਠਜੋੜ ਬਾਰੇ ਚੱਲ ਰਹੀਆਂ ਚਰਚਾਵਾਂ ਨੂੰ ਵੱਡਾ ਝਟਕਾ ਲੱਗਾ ਹੈ। ਭਾਜਪਾ ਆਗੂ ਨੇ ਪਾਰਟੀ ਦੀ ਪੰਜਾਬ ਵਿੱਚ ਆਪਣੀ ਸਿਆਸੀ ਪਕੜ ਮਜ਼ਬੂਤ ਕਰਨ ਅਤੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਸਰਗਰਮ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਆਉਣ ਵਾਲੀਆਂ ਚੋਣਾਂ ਨੂੰ ਪੂਰੀ ਤਿਆਰੀ ਅਤੇ ਮਜ਼ਬੂਤ ਸੰਗਠਨ ਨਾਲ ਲੜੇਗੀ।