ਵੱਡੀ ਖ਼ਬਰ: ਭਿਆਨਕ ਸੜਕ ਹਾਦਸੇ ‘ਚ 8 ਵਿਦਿਆਰਥੀਆਂ ਦੀ ਮੌਤ

Top Trending News ਰਾਸ਼ਟਰੀ

 

ਵੱਡੀ ਖ਼ਬਰ: ਭਿਆਨਕ ਸੜਕ ਹਾਦਸੇ ‘ਚ 8 ਵਿਦਿਆਰਥੀਆਂ ਦੀ ਮੌਤ

ਤ੍ਰਿਸ਼ੂਰ 5 ਸਤੰਬਰ 2026

ਕੇਰਲ ਦੇ ਤ੍ਰਿਸ਼ੂਰ ਜ਼ਿਲ੍ਹੇ ਵਿੱਚ ਕੌਮੀ ਮਾਰਗ-66 ’ਤੇ ਬੀਤੀ ਰਾਤ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 8 ਵਿਦਿਆਰਥੀਆਂ ਦੀ ਮੌਤ ਹੋ ਗਈ। ਇਹ ਹਾਦਸਾ ਰਾਤ ਕਰੀਬ 11:40 ਵਜੇ ਕੈਪਮੰਗਲਮ ਨੇੜੇ ਪਨਮਪਿਕੁੰਨੂ ਇਲਾਕੇ ਵਿੱਚ ਵਾਪਰਿਆ।

ਜਾਣਕਾਰੀ ਅਨੁਸਾਰ ਵਿਦਿਆਰਥੀਆਂ ਨਾਲ ਭਰੀ ਕਾਰ ਗੁਰੂਵਾਯੂਰ ਤੋਂ ਕੋਡੁੰਗੱਲੂਰ ਵੱਲ ਜਾ ਰਹੀ ਸੀ। ਇਸੇ ਦੌਰਾਨ ਸੜਕ ’ਤੇ ਚੱਲ ਰਹੇ ਨਿਰਮਾਣ ਕਾਰਜ ਕਾਰਨ ਉਸੇ ਦਿਸ਼ਾ ਵਿੱਚ ਖੜ੍ਹੇ ਇੱਕ ਮਾਲ-ਵਾਹਕ ਟਰੱਕ ਨਾਲ ਕਾਰ ਦੀ ਜ਼ਬਰਦਸਤ ਟੱਕਰ ਹੋ ਗਈ।

ਟੱਕਰ ਇੰਨੀ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਦਸੇ ਵਿੱਚ 7 ਵਿਦਿਆਰਥੀਆਂ ਨੇ ਘਟਨਾ ਸਥਾਨ ’ਤੇ ਹੀ ਦਮ ਤੋੜ ਦਿੱਤਾ, ਜਦਕਿ ਇੱਕ ਜ਼ਖ਼ਮੀ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ।

ਮੁੱਢਲੀ ਜਾਣਕਾਰੀ ਮੁਤਾਬਕ ਮ੍ਰਿਤਕ ਵਿਦਿਆਰਥੀ ਤਾਮਿਲਨਾਡੂ ਨਾਲ ਸਬੰਧਤ ਦੱਸੇ ਜਾ ਰਹੇ ਹਨ। ਘਟਨਾ ਸਥਾਨ ਤੋਂ ਡਿੰਡੀਗੁਲ ਸਥਿਤ ਪੀ.ਐੱਸ.ਐੱਨ.ਏ. ਇੰਜੀਨੀਅਰਿੰਗ ਕਾਲਜ ਦੇ ਇੱਕ ਵਿਦਿਆਰਥੀ ਦਾ ਪਛਾਣ-ਪੱਤਰ ਵੀ ਮਿਲਿਆ ਹੈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।