ਜੰਤਰ ਮੰਤਰ ਧਰਨੇ ’ਚ ਸ਼ਾਮਲ ਕੰਟੈਂਟ ਕ੍ਰਿਏਟਰ ਨੂੰ ਜਬਰ-ਜਨਾਹ ਤੇ ਜਾਨੋਂ ਮਾਰਨ ਦੀਆਂ ਧਮਕੀਆਂ, ਪੁਲਿਸ ਕੋਲ ਸ਼ਿਕਾਇਤ

Top Trending News ਦਿੱਲੀ ਰਾਸ਼ਟਰੀ

 

ਜੰਤਰ ਮੰਤਰ ਧਰਨੇ ’ਚ ਸ਼ਾਮਲ ਕੰਟੈਂਟ ਕ੍ਰਿਏਟਰ ਨੂੰ ਜਬਰ-ਜਨਾਹ ਤੇ ਜਾਨੋਂ ਮਾਰਨ ਦੀਆਂ ਧਮਕੀਆਂ, ਪੁਲਿਸ ਕੋਲ ਸ਼ਿਕਾਇਤ

ਨਵੀਂ ਦਿੱਲੀ:

23 ਜੂਨ 2026 ਨੂੰ ਕਾਕਰੋਚ ਜਨਤਾ ਪਾਰਟੀ (CJP) ਦੇ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਈ ਕੰਟੈਂਟ ਕ੍ਰਿਏਟਰ ਨਿਸ਼ੂ ਆਜ਼ਾਦ ਨੇ ਖੁਦ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ। ਨਿਸ਼ੂ ਦਾ ਦੋਸ਼ ਹੈ ਕਿ ਉਸ ਨੂੰ ਜਬਰ-ਜਨਾਹ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਸਬੰਧੀ ਉਸ ਨੇ ਪੁਲਿਸ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ।

ਨਿਸ਼ੂ ਆਜ਼ਾਦ ਨੇ ਇੱਕ ਵੀਡੀਓ ਜਾਰੀ ਕਰਦਿਆਂ ਕਥਿਤ ਧਮਕੀਆਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਉਸ ਨੇ ਧਮਕੀਆਂ ਮਿਲਣ ਦੇ ਮਾਮਲੇ ਵਿੱਚ ਸੰਸਦ ਮਾਰਗ ਥਾਣਾ ਪੁਲਿਸ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਈ।

ਪੁਲਿਸ ਵੱਲੋਂ ਸ਼ਿਕਾਇਤ ਦੇ ਆਧਾਰ ’ਤੇ ਪੋਕਸੋ ਐਕਟ ਅਤੇ ਸੂਚਨਾ ਤਕਨਾਲੋਜੀ (IT) ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐੱਫਆਈਆਰ ਦਰਜ ਕੀਤੇ ਜਾਣ ਦੀ ਜਾਣਕਾਰੀ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਨਿਸ਼ੂ ਵੱਲੋਂ ਲਗਾਏ ਗਏ ਦੋਸ਼ਾਂ ਦੀ ਪੁਸ਼ਟੀ ਕੀਤੀ ਜਾ ਰਹੀ ਹੈ।

ਨਿਸ਼ੂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਲੋੜੀਂਦੀ ਸੁਰੱਖਿਆ ਮੁਹੱਈਆ ਕਰਵਾਈ ਜਾਵੇ।