ਪੰਜਾਬ ’ਚ 1 ਦਸੰਬਰ ਤੋਂ ਸ਼ੁਰੂ ਹੋਵੇਗੀ ਮਰਦਮਸ਼ੁਮਾਰੀ! 4 ਜਨਵਰੀ 2027 ਤੱਕ ਪੂਰਾ ਹੋਵੇਗਾ ਕੰਮ

Top Trending News ਪੰਜਾਬ

 

ਪੰਜਾਬ ’ਚ 1 ਦਸੰਬਰ ਤੋਂ ਸ਼ੁਰੂ ਹੋਵੇਗੀ ਮਰਦਮਸ਼ੁਮਾਰੀ! 4 ਜਨਵਰੀ 2027 ਤੱਕ ਪੂਰਾ ਹੋਵੇਗਾ ਕੰਮ

ਚੰਡੀਗੜ੍ਹ 6 ਸਤੰਬਰ 2026

ਦੇਸ਼ ਵਿੱਚ ਹੋਣ ਵਾਲੀ ਮਰਦਮਸ਼ੁਮਾਰੀ 2027 ਨੂੰ ਲੈ ਕੇ ਤਿਆਰੀਆਂ ਤੇਜ਼ ਹੋ ਗਈਆਂ ਹਨ। ਰਜਿਸਟਰਾਰ ਜਨਰਲ ਆਫ਼ ਇੰਡੀਆ ਵੱਲੋਂ ਜਾਰੀ ਜਾਣਕਾਰੀ ਮੁਤਾਬਕ ਪੰਜਾਬ ਵਿੱਚ ਮਰਦਮਸ਼ੁਮਾਰੀ ਦੀ ਗਿਣਤੀ ਦਾ ਕੰਮ 1 ਦਸੰਬਰ 2026 ਤੋਂ ਸ਼ੁਰੂ ਹੋ ਕੇ 4 ਜਨਵਰੀ 2027 ਤੱਕ ਮੁਕੰਮਲ ਕੀਤਾ ਜਾਵੇਗਾ। ਇਸੇ ਸਮੇਂ ਦੌਰਾਨ ਗੋਆ ਅਤੇ ਉੱਤਰ ਪ੍ਰਦੇਸ਼ ਵਿੱਚ ਵੀ ਮਰਦਮਸ਼ੁਮਾਰੀ ਦਾ ਕੰਮ ਨੇਪਰੇ ਚਾੜ੍ਹਿਆ ਜਾਵੇਗਾ।

ਇਸ ਤੋਂ ਇਲਾਵਾ ਉੱਤਰਾਖੰਡ ਦੇ ਬਰਫ਼ ਨਾਲ ਢਕੇ ਇਲਾਕਿਆਂ ਨੂੰ ਛੱਡ ਕੇ ਬਾਕੀ ਸਾਰੇ ਖੇਤਰਾਂ ਵਿੱਚ ਵੀ ਮਰਦਮਸ਼ੁਮਾਰੀ ਦੀ ਪ੍ਰਕਿਰਿਆ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਹੀ ਚੱਲੇਗੀ। ਬਰਫ਼ਬਾਰੀ ਅਤੇ ਭੂਗੋਲਿਕ ਹਾਲਾਤਾਂ ਕਾਰਨ ਉੱਤਰਾਖੰਡ ਦੇ ਕੁਝ ਪਹਾੜੀ ਇਲਾਕਿਆਂ ਲਈ ਵੱਖਰਾ ਸਮਾਂ-ਸਾਰਣੀ ਤੈਅ ਕੀਤੀ ਜਾ ਸਕਦੀ ਹੈ।

ਮਰਦਮਸ਼ੁਮਾਰੀ ਦੌਰਾਨ ਘਰਾਂ ਅਤੇ ਪਰਿਵਾਰਾਂ ਨਾਲ ਸਬੰਧਤ ਵੱਖ-ਵੱਖ ਜਾਣਕਾਰੀਆਂ ਇਕੱਤਰ ਕੀਤੀਆਂ ਜਾਣਗੀਆਂ। ਇਸ ਪ੍ਰਕਿਰਿਆ ਰਾਹੀਂ ਦੇਸ਼ ਦੀ ਆਬਾਦੀ, ਸਮਾਜਿਕ ਅਤੇ ਆਰਥਿਕ ਸਥਿਤੀ ਨਾਲ ਸਬੰਧਤ ਮਹੱਤਵਪੂਰਨ ਅੰਕੜੇ ਪ੍ਰਾਪਤ ਹੋਣਗੇ, ਜੋ ਸਰਕਾਰ ਵੱਲੋਂ ਭਵਿੱਖ ਦੀਆਂ ਨੀਤੀਆਂ ਅਤੇ ਵਿਕਾਸ ਯੋਜਨਾਵਾਂ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।