Breaking – ਫਲਾਈਓਵਰ ’ਤੇ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ, ਮਚੀ ਹਫੜਾ-ਦਫੜੀ

Top Trending News ਪੰਜਾਬ

 

Breaking – ਫਲਾਈਓਵਰ ’ਤੇ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ, ਮਚੀ ਹਫੜਾ-ਦਫੜੀ

ਨਵੀਂ ਦਿੱਲੀ 6 ਸਤੰਬਰ 2026

ਦਿੱਲੀ ਦੇ ਧੌਲਾ ਕੂਆਂ ਫਲਾਈਓਵਰ ’ਤੇ ਐਤਵਾਰ ਨੂੰ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਇੱਕ ਚੱਲਦੀ ਕਾਰ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਕਾਰ ਵਿਚੋਂ ਤੇਜ਼ ਲਪਟਾਂ ਉੱਠਣ ਲੱਗੀਆਂ, ਜਿਸ ਕਾਰਨ ਫਲਾਈਓਵਰ ਤੋਂ ਲੰਘ ਰਹੇ ਹੋਰ ਵਾਹਨ ਚਾਲਕਾਂ ਵਿੱਚ ਵੀ ਦਹਿਸ਼ਤ ਦਾ ਮਾਹੌਲ ਬਣ ਗਿਆ।

ਜਾਣਕਾਰੀ ਅਨੁਸਾਰ ਕਾਰ ਸੜਕ ’ਤੇ ਚੱਲ ਰਹੀ ਸੀ ਕਿ ਇਸ ਦੌਰਾਨ ਅਚਾਨਕ ਉਸ ਵਿੱਚ ਅੱਗ ਲੱਗ ਗਈ। ਕੁਝ ਹੀ ਸਮੇਂ ਵਿੱਚ ਅੱਗ ਨੇ ਭਿਆਨਕ ਰੂਪ ਧਾਰ ਲਿਆ ਅਤੇ ਕਾਰ ਅੱਗ ਦੀਆਂ ਲਪਟਾਂ ਵਿੱਚ ਘਿਰ ਗਈ। ਘਟਨਾ ਕਾਰਨ ਫਲਾਈਓਵਰ ’ਤੇ ਆਵਾਜਾਈ ਵੀ ਪ੍ਰਭਾਵਿਤ ਹੋਈ ਅਤੇ ਮੌਕੇ ’ਤੇ ਲੋਕਾਂ ਦੀ ਭੀੜ ਇਕੱਠੀ ਹੋਣ ਲੱਗੀ।

ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚੀਆਂ ਅਤੇ ਫਾਇਰ ਕਰਮਚਾਰੀਆਂ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾ ਲਿਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਜਾਣਕਾਰੀ ਸਾਹਮਣੇ ਨਹੀਂ ਆਈ। ਅਧਿਕਾਰੀਆਂ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।