PM ਮੋਦੀ ਅੱਜ ਵੱਖ-ਵੱਖ ਮੰਤਰਾਲਿਆਂ ਦੇ ਕੰਮਕਾਜ ਦੀ ਕਰਨਗੇ ਸਮੀਖਿਆ
ਨਵੀਂ ਦਿੱਲੀ 7 ਸਤੰਬਰ 2026
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕੇਂਦਰ ਸਰਕਾਰ ਦੇ ਵੱਖ-ਵੱਖ ਮੰਤਰਾਲਿਆਂ ਦੇ ਕੰਮਕਾਜ ਦੀ ਸਮੀਖਿਆ ਕਰਨਗੇ। ਇਸ ਦੌਰਾਨ ਮੰਤਰਾਲਿਆਂ ਵੱਲੋਂ ਚਲਾਈਆਂ ਜਾ ਰਹੀਆਂ ਪ੍ਰਮੁੱਖ ਯੋਜਨਾਵਾਂ ਦੀ ਪ੍ਰਗਤੀ, ਉਨ੍ਹਾਂ ਦੇ ਲਾਗੂਕਰਨ ਅਤੇ ਲੋਕਾਂ ਤੱਕ ਪਹੁੰਚ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ।
ਸਮੀਖਿਆ ਬੈਠਕ ਦੌਰਾਨ ਖਾਸ ਤੌਰ ’ਤੇ ਸਮਾਜਿਕ ਨਿਆਂ ਅਤੇ ਭਲਾਈ ਨਾਲ ਸਬੰਧਤ ਮੰਤਰਾਲਿਆਂ ਦੇ ਕੰਮਕਾਜ ’ਤੇ ਧਿਆਨ ਕੇਂਦਰਿਤ ਕੀਤੇ ਜਾਣ ਦੀ ਉਮੀਦ ਹੈ। ਇਨ੍ਹਾਂ ਮੰਤਰਾਲਿਆਂ ਅਧੀਨ ਚੱਲ ਰਹੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦੀ ਮੌਜੂਦਾ ਸਥਿਤੀ ਅਤੇ ਉਨ੍ਹਾਂ ਰਾਹੀਂ ਲਾਭਪਾਤਰੀਆਂ ਨੂੰ ਮਿਲ ਰਹੇ ਫਾਇਦਿਆਂ ਬਾਰੇ ਵੀ ਜਾਣਕਾਰੀ ਲਈ ਜਾ ਸਕਦੀ ਹੈ।
ਸੂਤਰਾਂ ਮੁਤਾਬਕ, ਪ੍ਰਧਾਨ ਮੰਤਰੀ ਵੱਲੋਂ ਯੋਜਨਾਵਾਂ ਨੂੰ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ’ਤੇ ਜ਼ੋਰ ਦਿੱਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਸਰਕਾਰੀ ਸਕੀਮਾਂ ਦਾ ਲਾਭ ਸਮਾਜ ਦੇ ਲੋੜਵੰਦ ਅਤੇ ਕਮਜ਼ੋਰ ਵਰਗਾਂ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਵੀ ਸਮੀਖਿਆ ਕੀਤੀ ਜਾਵੇਗੀ।
ਬੈਠਕ ਵਿੱਚ ਸਬੰਧਤ ਮੰਤਰਾਲਿਆਂ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਆਪਣੇ ਵਿਭਾਗਾਂ ਦੀ ਕਾਰਗੁਜ਼ਾਰੀ ਅਤੇ ਹੁਣ ਤੱਕ ਹੋਈ ਪ੍ਰਗਤੀ ਬਾਰੇ ਪ੍ਰਧਾਨ ਮੰਤਰੀ ਨੂੰ ਜਾਣਕਾਰੀ ਦਿੱਤੇ ਜਾਣ ਦੀ ਸੰਭਾਵਨਾ ਹੈ।







