ਪੰਜਾਬ ਦੇ ਸਰਕਾਰੀ ਮੁਲਾਜ਼ਮ ਗਏ ਸਮੂਹਿਕ ਛੁੱਟੀ ’ਤੇ…! ਕੰਮਕਾਜ ਹੋ ਸਕਦੈ ਪ੍ਰਭਾਵਿਤ
ਚੰਡੀਗੜ੍ਹ 8 ਸਤੰਬਰ 2026
ਪੰਜਾਬ ਵਿੱਚ ਅੱਜ ਸਰਕਾਰੀ ਕੰਮਕਾਜ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਸੂਬੇ ਦੇ ਮਿਨਿਸਟੀਰੀਅਲ ਕਲੈਰੀਕਲ ਸਟਾਫ਼ ਵੱਲੋਂ ਸਮੂਹਿਕ ਛੁੱਟੀ ’ਤੇ ਜਾਣ ਕਾਰਨ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਕਲੈਰੀਕਲ ਪੱਧਰ ਦਾ ਕੰਮਕਾਜ ਪ੍ਰਭਾਵਿਤ ਹੋ ਸਕਦਾ ਹੈ।
ਕਰਮਚਾਰੀਆਂ ਦੀ ਸਮੂਹਿਕ ਛੁੱਟੀ ਦੇ ਚੱਲਦਿਆਂ ਸਰਕਾਰੀ ਦਫ਼ਤਰਾਂ ਵਿੱਚ ਰੋਜ਼ਾਨਾ ਦੇ ਕੰਮਾਂ ਦੀ ਰਫ਼ਤਾਰ ਮੱਠੀ ਪੈਣ ਅਤੇ ਲੋਕਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਸੂਬੇ ਦੇ ਵੱਖ-ਵੱਖ ਵਿਭਾਗਾਂ ਵਿੱਚ ਕਲੈਰੀਕਲ ਸਟਾਫ਼ ਵੱਲੋਂ ਫਾਈਲਾਂ ਦੀ ਕਾਰਵਾਈ, ਦਫ਼ਤਰੀ ਰਿਕਾਰਡ, ਪੱਤਰ-ਵਿਹਾਰ ਅਤੇ ਲੋਕਾਂ ਨਾਲ ਸਬੰਧਤ ਕਈ ਤਰ੍ਹਾਂ ਦੇ ਪ੍ਰਸ਼ਾਸਨਿਕ ਕੰਮ ਸੰਭਾਲੇ ਜਾਂਦੇ ਹਨ। ਅਜਿਹੇ ਵਿੱਚ ਵੱਡੀ ਗਿਣਤੀ ਵਿੱਚ ਕਰਮਚਾਰੀਆਂ ਦੇ ਸਮੂਹਿਕ ਛੁੱਟੀ ’ਤੇ ਰਹਿਣ ਕਾਰਨ ਇਨ੍ਹਾਂ ਕੰਮਾਂ ’ਤੇ ਸਿੱਧਾ ਅਸਰ ਪੈਣ ਦੀ ਸੰਭਾਵਨਾ ਹੈ।
ਕਰਮਚਾਰੀਆਂ ਦੇ ਇਸ ਫ਼ੈਸਲੇ ਕਾਰਨ ਕਈ ਸਰਕਾਰੀ ਦਫ਼ਤਰਾਂ ਵਿੱਚ ਰੋਜ਼ਾਨਾ ਦਾ ਕੰਮਕਾਜ ਠੱਪ ਰਹਿਣ ਜਾਂ ਮਹੱਤਵਪੂਰਨ ਕੰਮਾਂ ਵਿੱਚ ਦੇਰੀ ਹੋਣ ਦਾ ਖ਼ਦਸ਼ਾ ਹੈ। ਇਸ ਦੇ ਨਾਲ ਹੀ ਸਰਕਾਰੀ ਕੰਮਾਂ ਲਈ ਦਫ਼ਤਰਾਂ ਵਿੱਚ ਪਹੁੰਚਣ ਵਾਲੇ ਲੋਕਾਂ ਨੂੰ ਵੀ ਉਡੀਕ ਜਾਂ ਅਗਲੀ ਤਾਰੀਖ਼ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਸਮੂਹਿਕ ਛੁੱਟੀ ਦੇ ਇਸ ਫ਼ੈਸਲੇ ਨਾਲ ਪੰਜਾਬ ਸਰਕਾਰ ਦੇ ਦਫ਼ਤਰੀ ਕੰਮਕਾਜ ’ਤੇ ਇਸ ਦੇ ਪ੍ਰਭਾਵ ਨੂੰ ਲੈ ਕੇ ਅੱਜ ਸਥਿਤੀ ’ਤੇ ਸਭ ਦੀ ਨਜ਼ਰ ਰਹੇਗੀ।







