ਪੰਜਾਬ ਅਤੇ ਚੰਡੀਗੜ੍ਹ ’ਚ ਮਾਨਸੂਨ ਪਿਆ ਸੁਸਤ, 3 ਜ਼ਿਲ੍ਹਿਆਂ ‘ਚ ਬਾਰਿਸ਼ ਪੈਣ ਦੀ ਸੰਭਾਵਨਾ
ਚੰਡੀਗੜ੍ਹ, 9 ਸਤੰਬਰ 2026
ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਸਰਗਰਮੀ ਕਮਜ਼ੋਰ ਪੈ ਗਈ ਹੈ। ਮੌਸਮ ਵਿਭਾਗ ਮੁਤਾਬਕ ਅੱਜ 9 ਸਤੰਬਰ ਨੂੰ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ ਅਤੇ ਇਨ੍ਹਾਂ ਇਲਾਕਿਆਂ ਵਿੱਚ ਮੌਸਮ ਮੁੱਖ ਤੌਰ ’ਤੇ ਖੁਸ਼ਕ ਰਹਿਣ ਦੇ ਆਸਾਰ ਹਨ।
ਹਾਲਾਂਕਿ ਪਠਾਨਕੋਟ, ਰੂਪਨਗਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਨ੍ਹਾਂ ਜ਼ਿਲ੍ਹਿਆਂ ਤੋਂ ਇਲਾਵਾ ਪੰਜਾਬ ਦੇ ਬਾਕੀ ਹਿੱਸਿਆਂ ਵਿੱਚ ਅੱਜ ਮੀਂਹ ਦੀ ਕੋਈ ਵੱਡੀ ਗਤੀਵਿਧੀ ਹੋਣ ਦੀ ਸੰਭਾਵਨਾ ਨਹੀਂ ਹੈ।
ਉਧਰ, ਚੰਡੀਗੜ੍ਹ ਵਿੱਚ ਵੀ ਅਸਮਾਨ ਸਾਫ਼ ਰਹਿਣ ਅਤੇ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੀਂਹ ਦੀ ਕਮੀ ਕਾਰਨ ਦਿਨ ਦੇ ਤਾਪਮਾਨ ਵਿੱਚ ਵਾਧਾ ਹੋ ਸਕਦਾ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਦੇ ਨਾਲ-ਨਾਲ ਹੁੰਮਸ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ।
ਮੌਸਮ ਵਿੱਚ ਆਈ ਇਸ ਤਬਦੀਲੀ ਕਾਰਨ ਪਿਛਲੇ ਦਿਨਾਂ ਦੌਰਾਨ ਬਾਰਿਸ਼ ਤੋਂ ਮਿਲੀ ਰਾਹਤ ਤੋਂ ਬਾਅਦ ਇੱਕ ਵਾਰ ਫਿਰ ਗਰਮੀ ਅਤੇ ਹੁੰਮਸ ਵਧਣ ਦੇ ਆਸਾਰ ਹਨ। ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਲੋਕਾਂ ਨੂੰ ਅੱਜ ਮੌਸਮ ਦੇ ਮੁੜ ਖੁਸ਼ਕ ਰਹਿਣ ਦੀ ਸੰਭਾਵਨਾ ਹੈ।







