World News: ਅਮਰੀਕਾ ਵੱਲੋਂ 5 ਈਰਾਨੀ ਤੇਲ ਟੈਂਕਰ ਨੂੰ ਤਬਾਹ ਕਰਨ ਦਾ ਦਾਅਵਾ

Top Trending News ਕੌਮਾਂਤਰੀ

 

World News: ਅਮਰੀਕਾ ਵੱਲੋਂ 5 ਈਰਾਨੀ ਤੇਲ ਟੈਂਕਰ ਨੂੰ ਤਬਾਹ ਕਰਨ ਦਾ ਦਾਅਵਾ

ਵਾਸ਼ਿੰਗਟਨ 9 ਸਤੰਬਰ 2026

ਮੱਧ ਪੂਰਬ ਵਿੱਚ ਅਮਰੀਕਾ ਅਤੇ ਇਰਾਨ ਵਿਚਾਲੇ ਫੌਜੀ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ। ਅਮਰੀਕੀ ਸੈਂਟਰਲ ਕਮਾਂਡ (CENTCOM) ਨੇ ਦਾਅਵਾ ਕੀਤਾ ਹੈ ਕਿ ਇਰਾਨ ਵੱਲੋਂ ਅਮਰੀਕੀ ਜਲ ਸੈਨਾ ਦੇ ਜੰਗੀ ਜਹਾਜ਼ ਨੂੰ ਬੈਲਿਸਟਿਕ ਮਿਜ਼ਾਈਲਾਂ ਨਾਲ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਦੇ ਜਵਾਬ ਵਿੱਚ ਅਮਰੀਕੀ ਫੌਜ ਨੇ ਪੰਜ ਈਰਾਨੀ ਤੇਲ ਟੈਂਕਰਾਂ ਨੂੰ ਨਸ਼ਟ ਕਰ ਦਿੱਤਾ।

CENTCOM ਮੁਤਾਬਕ ਅਮਰੀਕੀ ਜੰਗੀ ਜਹਾਜ਼ ’ਤੇ ਕੀਤੇ ਗਏ ਸਾਰੇ ਹਮਲੇ ਨਾਕਾਮ ਰਹੇ। ਇਸ ਤੋਂ ਬਾਅਦ ਅਮਰੀਕੀ ਬਲਾਂ ਨੇ ਪੰਜ ਈਰਾਨੀ ਤੇਲ ਵਾਹਕ ਜਹਾਜ਼ਾਂ ਖ਼ਿਲਾਫ਼ ਕਾਰਵਾਈ ਕੀਤੀ। ਅਮਰੀਕੀ ਫੌਜ ਦਾ ਕਹਿਣਾ ਹੈ ਕਿ ਹਮਲਾ ਕਰਨ ਤੋਂ ਪਹਿਲਾਂ ਇਨ੍ਹਾਂ ਜਹਾਜ਼ਾਂ ’ਤੇ ਮੌਜੂਦ ਕਰਮਚਾਰੀਆਂ ਨੂੰ ਜਹਾਜ਼ ਛੱਡਣ ਦੀ ਹਦਾਇਤ ਕੀਤੀ ਗਈ ਸੀ। ਇਸ ਤੋਂ ਬਾਅਦ ਜਹਾਜ਼ਾਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਨੂੰ ਕੰਮ ਕਰਨ ਦੇ ਸਮਰੱਥ ਨਾ ਰਹਿਣ ਦਿੱਤਾ ਗਿਆ।

ਦੂਜੇ ਪਾਸੇ, ਅਮਰੀਕੀ ਕਾਰਵਾਈ ਤੋਂ ਬਾਅਦ ਇਰਾਨ ਨੇ ਕੂਵੈਤ ਅਤੇ ਬਹਿਰੀਨ ਦੀਆਂ ਬੰਦਰਗਾਹਾਂ ਨੇੜੇ ਮੌਜੂਦ ਤੇਲ ਟੈਂਕਰਾਂ ਨੂੰ ਚਿਤਾਵਨੀ ਦਿੱਤੀ ਹੈ ਅਤੇ ਸੰਭਾਵਿਤ ਹਮਲਿਆਂ ਦੇ ਸੰਕੇਤ ਦਿੱਤੇ ਹਨ। ਇਸ ਘਟਨਾਕ੍ਰਮ ਨਾਲ ਖਾੜੀ ਖੇਤਰ ਦੀ ਸੁਰੱਖਿਆ ਨੂੰ ਲੈ ਕੇ ਚਿੰਤਾਵਾਂ ਵਧ ਗਈਆਂ ਹਨ। ਨਾਲ ਹੀ ਕੌਮਾਂਤਰੀ ਪੱਧਰ ’ਤੇ ਕੱਚੇ ਤੇਲ ਦੀ ਸਪਲਾਈ ਅਤੇ ਕੀਮਤਾਂ ’ਤੇ ਪ੍ਰਭਾਵ ਨੂੰ ਲੈ ਕੇ ਵੀ ਫਿਕਰ ਵਧ ਗਿਆ ਹੈ।