ਹੁਣ ਸਕੂਲ ਬੰਕ ਕਰਨਾ ਹੋਵੇਗਾ ਮੁਸ਼ਕਲ, ਗੈਰਹਾਜ਼ਰ ਹੁੰਦੇ ਹੀ ਮਾਪਿਆਂ ਨੂੰ ਆਵੇਗਾ SMS

Top Trending News ਚੰਡੀਗੜ੍ਹ ਪੰਜਾਬ

  • ਹੁਣ ਸਕੂਲ ਬੰਕ ਕਰਨਾ ਹੋਵੇਗਾ ਮੁਸ਼ਕਲ, ਗੈਰਹਾਜ਼ਰ ਹੁੰਦੇ ਹੀ ਮਾਪਿਆਂ ਨੂੰ ਆਵੇਗਾ SMS

ਚੰਡੀਗੜ੍ਹ, 10 ਸਤੰਬਰ (ਦੇਸ਼ ਕਲਿੱਕ ਬਿਊਰੋ): ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਹੁਣ ਆਸਾਨੀ ਨਾਲ ਸਕੂਲ ਬੰਕ ਨਹੀਂ ਕਰ ਸਕਣਗੇ। ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦੀ ਹਾਜ਼ਰੀ ਨੂੰ ਸਕੂਲ ਮੈਨੇਜਮੈਂਟ ਇਨਫਰਮੇਸ਼ਨ ਸਿਸਟਮ (SMIS) ਨਾਲ ਜੋੜ ਦਿੱਤਾ ਹੈ।

ਹੁਣ ਸਵੇਰੇ ਅਟੈਂਡੈਂਸ ਲੱਗਣ ਤੋਂ ਬਾਅਦ ਜੇਕਰ ਕੋਈ ਵਿਦਿਆਰਥੀ ਗੈਰਹਾਜ਼ਰ ਮਿਲਦਾ ਹੈ ਤਾਂ ਉਸ ਦੇ ਮਾਪਿਆਂ ਦੇ ਮੋਬਾਈਲ ਨੰਬਰ ’ਤੇ SMS ਭੇਜਿਆ ਜਾਵੇਗਾ। ਇਸ ਤਰ੍ਹਾਂ ਸਕੂਲ ਸ਼ੁਰੂ ਹੋਣ ਤੋਂ ਕਰੀਬ ਇੱਕ ਘੰਟੇ ਅੰਦਰ ਹੀ ਮਾਪਿਆਂ ਨੂੰ ਪਤਾ ਲੱਗ ਜਾਵੇਗਾ ਕਿ ਉਨ੍ਹਾਂ ਦਾ ਬੱਚਾ ਸਕੂਲ ਪਹੁੰਚਿਆ ਹੈ ਜਾਂ ਨਹੀਂ।

111 ਸਰਕਾਰੀ ਸਕੂਲਾਂ ਦੇ 1.70 ਲੱਖ ਵਿਦਿਆਰਥੀ ਜੁੜੇ
ਇਹ ਪ੍ਰਣਾਲੀ ਚੰਡੀਗੜ੍ਹ ਦੇ 111 ਸਰਕਾਰੀ ਸਕੂਲਾਂ ਦੇ ਕਰੀਬ 1.70 ਲੱਖ ਵਿਦਿਆਰਥੀਆਂ ਲਈ ਲਾਗੂ ਕੀਤੀ ਗਈ ਹੈ। ਸਿੱਖਿਆ ਵਿਭਾਗ ਮੁਤਾਬਕ ਇਸ ਨਾਲ ਸਕੂਲ ਬੰਕ ਕਰਨ ਵਾਲੇ ਵਿਦਿਆਰਥੀਆਂ ’ਤੇ ਨਜ਼ਰ ਰੱਖਣ ਦੇ ਨਾਲ-ਨਾਲ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਮਾਪਿਆਂ ਤੇ ਅਧਿਆਪਕਾਂ ਵਿਚਕਾਰ ਬਿਹਤਰ ਤਾਲਮੇਲ ਬਣਾਉਣ ਵਿੱਚ ਵੀ ਮਦਦ ਮਿਲੇਗੀ।