Oil Price: ਕੱਚੇ ਤੇਲ ਦੀਆਂ ਕੀਮਤਾਂ ’ਚ ਮੁੜ ਤੇਜ਼ੀ, ਬ੍ਰੈਂਟ ਕਰੂਡ 108 ਡਾਲਰ ਪ੍ਰਤੀ ਬੈਰਲ ਤੋਂ ਪਾਰ!

Top Trending News ਦਿੱਲੀ ਰਾਸ਼ਟਰੀ

 

Oil Price: ਕੱਚੇ ਤੇਲ ਦੀਆਂ ਕੀਮਤਾਂ ’ਚ ਮੁੜ ਤੇਜ਼ੀ, ਬ੍ਰੈਂਟ ਕਰੂਡ 108 ਡਾਲਰ ਪ੍ਰਤੀ ਬੈਰਲ ਤੋਂ ਪਾਰ!

ਨਵੀਂ ਦਿੱਲੀ 11 ਸਤੰਬਰ 2026

ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਤੇਜ਼ੀ ਦੇਖਣ ਨੂੰ ਮਿਲੀ ਹੈ। ਬ੍ਰੈਂਟ ਕਰੂਡ ਦੀ ਕੀਮਤ ਵਧ ਕੇ 108 ਡਾਲਰ ਪ੍ਰਤੀ ਬੈਰਲ ਤੋਂ ਪਾਰ ਪਹੁੰਚ ਗਈ ਹੈ। ਰਿਪੋਰਟ ਮੁਤਾਬਕ ਬ੍ਰੈਂਟ ਕਰੂਡ ਇੱਕ ਹੀ ਦਿਨ ਵਿੱਚ 6 ਫੀਸਦੀ ਤੋਂ ਵੱਧ ਮਹਿੰਗਾ ਹੋ ਗਿਆ ਹੈ।

ਕੱਚੇ ਤੇਲ ਦੀਆਂ ਕੀਮਤਾਂ ਵਿੱਚ ਇਸ ਤੇਜ਼ੀ ਨੇ ਕੌਮਾਂਤਰੀ ਊਰਜਾ ਬਾਜ਼ਾਰ ਵਿੱਚ ਚਿੰਤਾਵਾਂ ਵਧਾ ਦਿੱਤੀਆਂ ਹਨ। ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧੇ ਦਾ ਅਸਰ ਉਨ੍ਹਾਂ ਦੇਸ਼ਾਂ ’ਤੇ ਵੀ ਪੈ ਸਕਦਾ ਹੈ ਜੋ ਆਪਣੀ ਊਰਜਾ ਲੋੜਾਂ ਲਈ ਵੱਡੇ ਪੱਧਰ ’ਤੇ ਕੱਚੇ ਤੇਲ ਦੀ ਦਰਾਮਦ ਕਰਦੇ ਹਨ।

ਦੱਸਿਆ ਗਿਆ ਹੈ ਕਿ ਇਸ ਤੋਂ ਪਹਿਲਾਂ ਅਪ੍ਰੈਲ 2026 ਵਿੱਚ ਬ੍ਰੈਂਟ ਕਰੂਡ ਦੀ ਕੀਮਤ 108 ਡਾਲਰ ਪ੍ਰਤੀ ਬੈਰਲ ਦੇ ਪੱਧਰ ’ਤੇ ਪਹੁੰਚੀ ਸੀ। ਹੁਣ ਮੁੜ ਇਸ ਪੱਧਰ ਨੂੰ ਪਾਰ ਕਰਨ ਨਾਲ ਤੇਲ ਦੀਆਂ ਕੀਮਤਾਂ ਨੂੰ ਲੈ ਕੇ ਬਾਜ਼ਾਰ ਵਿੱਚ ਚਰਚਾ ਤੇਜ਼ ਹੋ ਗਈ ਹੈ।

ਮਾਹਿਰਾਂ ਮੁਤਾਬਕ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਹੋ ਰਹੇ ਉਤਾਰ-ਚੜ੍ਹਾਅ ਦਾ ਸਿੱਧਾ ਜਾਂ ਅਸਿੱਧਾ ਪ੍ਰਭਾਵ ਆਵਾਜਾਈ, ਉਦਯੋਗ ਅਤੇ ਹੋਰ ਕਈ ਖੇਤਰਾਂ ’ਤੇ ਪੈ ਸਕਦਾ ਹੈ।