Big Update: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਅੱਜ SIT ਸਾਹਮਣੇ ਨਹੀਂ ਹੋਣਗੇ ਪੇਸ਼

Top Trending News ਪੰਜਾਬ

 

Big Update: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਅੱਜ SIT ਸਾਹਮਣੇ ਨਹੀਂ ਹੋਣਗੇ ਪੇਸ਼

 

ਚੰਡੀਗੜ੍ਹ, 11 ਸਤੰਬਰ 2026:

 

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਬਹਿਬਲ ਕਲਾਂ ਗੋਲੀਬਾਰੀ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਦੇ ਸਾਹਮਣੇ ਪੇਸ਼ ਨਹੀਂ ਹੋਣਗੇ। SIT ਵੱਲੋਂ ਉਨ੍ਹਾਂ ਨੂੰ ਪੁੱਛਗਿੱਛ ਲਈ ਅੱਜ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਪੁਲਿਸ ਇੰਸਟੀਚਿਊਟ ਵਿਖੇ ਤਲਬ ਕੀਤਾ ਗਿਆ ਸੀ।

 

ਹਾਲਾਂਕਿ ਨਿਰਧਾਰਤ ਸਮੇਂ ਤੱਕ ਸੁਖਬੀਰ ਬਾਦਲ SIT ਦਫ਼ਤਰ ਨਹੀਂ ਪਹੁੰਚੇ। ਉਨ੍ਹਾਂ ਦੀ ਥਾਂ ਉਨ੍ਹਾਂ ਦੇ ਵਕੀਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਅਤੇ ਬੰਟੀ ਰੋਮਾਣਾ ਸਵੇਰੇ ਕਰੀਬ 10:45 ਵਜੇ ਸੈਕਟਰ-32 ਸਥਿਤ ਪੁਲਿਸ ਇੰਸਟੀਚਿਊਟ ਪਹੁੰਚੇ।

 

ਬਹਿਬਲ ਕਲਾਂ ਗੋਲੀਬਾਰੀ ਮਾਮਲਾ ਸਾਲ 2015 ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਹੋਏ ਪੁਲਿਸ ਗੋਲੀਕਾਂਡ ਨਾਲ ਸਬੰਧਤ ਹੈ। ਇਸ ਮਾਮਲੇ ਦੀ ਜਾਂਚ ਲੰਬੇ ਸਮੇਂ ਤੋਂ ਚੱਲ ਰਹੀ ਹੈ ਅਤੇ SIT ਵੱਲੋਂ ਵੱਖ-ਵੱਖ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

 

ਸੁਖਬੀਰ ਬਾਦਲ ਦੀ ਗੈਰਹਾਜ਼ਰੀ ਦੇ ਕਾਰਨਾਂ ਅਤੇ SIT ਵੱਲੋਂ ਇਸ ਸਬੰਧੀ ਕੀਤੀ ਜਾਣ ਵਾਲੀ ਅਗਲੀ ਕਾਰਵਾਈ ਬਾਰੇ ਅਜੇ ਵਿਸਥਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।